Expert Advisory Details

idea99PAU.jpg
Posted by Communication Department, PAU
Punjab
2018-06-02 04:45:32

ਗਰਮੀਆਂ ਵਿੱਚ ਮੱਝਾਂ ਦੀ ਦੇਖਭਾਲ

ਮੱਝਾਂ ਵਿੱਚ ਗਰਮੀ ਦੇ ਮਹੀਨਿਆਂ ਵਿੱਚ ਗੂੰਗੇ ਹੇਹੇ ਦੀ ਮੁਸ਼ਕਿਲ ਆ ਜਾਂਦੀ ਹੈ। ਸਵੇਰੇ-ਸਵੇਰੇ ਅਤੇ ਸ਼ਾਮ ਵੇਲੇ ਹੇਹੇ ਦੀਆਂ ਨਿਸ਼ਾਨੀਆਂ ਨੂੰ ਧਿਆਨ ਨਾਲ ਵੇਖਣਾ ਚਾਹੀਦਾ ਹੈ।ਪਸ਼ੂਆਂ ਨੂੰ ਗਲ-ਘੋਟੂ ਅਤੇ ਪੱਟ-ਸੋਜ ਦੇ ਟੀਕੇ ਲਗਵਾਉੇ। ਪਸ਼ੂਆਂ ਨੂੰ ਚਿੱਚੜਾਂ, ਜੂੰਆਂ ਅਤੇ ਮੱਖੀਆਂ ਤੋਂ ਬਚਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਠੰਢਾ ਅਤੇ ਤਾਜ਼ਾ ਪਾਣੀ ਦਿਉ।