Expert Advisory Details

idea99logo.jpg
Posted by Communication Department, PAU
Punjab
2018-07-13 07:31:15

ਝੋਨੇ ਵਿੱਚ ਨਾਈਟਰੋਜਨ ਖਾਦ ਦੀ ਸਹੀ ਮਾਤਰਾ ਪਾਉਣ ਲਈ ਪੱਤਾ ਰੰਗ ਚਾਰਟ' ਅਪਣਾਓ

Ÿ ਝੋਨੇ ਦੀ ਲੁਆਈ ਸਮੇਂ 25 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ।

Ÿ ਪਨੀਰੀ ਲਾਉਣ ਤੋਂ 14 ਦਿਨ ਬਾਅਦ 7 ਤੋਂ 10 ਦਿਨ ਦੇ ਅੰਤਰ ਤੇ ਪੱਤਿਆਂ ਦਾ ਰੰਗ ਪੱਤਾ ਰੰਗ ਚਾਰਟ ਨਾਲ ਮਿਲਾਉਣਾ ਸ਼ੁਰੂ ਕਰੋ।

Ÿ ਖੇਤ ਵਿਚ ਦਸ ਪੌਦਿਆਂ ਦੇ ਉੱਪਰਲੇ ਪੂਰੇ ਖੁੱਲ੍ਹੇ ਪਹਿਲੇ ਪੱਤੇ ਦਾ ਰੰਗ , ਪੌਦੇ ਨਾਲੋਂ ਤੋੜੇ ਬਿਨਾ ਚਾਰਟ ਨਾਲ ਮਿਲਾਓ।

Ÿ ਜਦੋਂ ਦਸ ਵਿਚੋਂ ਛੇ ਜਾਂ ਵੱਧ ਪੱਤਿਆਂ ਦਾ ਰੰਗ ਚਾਰਟ ਦੀ ਟਿੱਕੀ ਨੰਬਰ 4 ਤੋਂ ਫਿੱਕਾ ਹੋਵੇ ਤਾਂ 25 ਕਿੱਲੋ ਯੂਰੀਆ ਪ੍ਰਤੀ ਏਕੜ ਦਾ ਛਿੱਟਾ ਦਿਓ।

Ÿ ਜੇ ਪੱਤਿਆਂ ਦਾ ਰੰਗ ਪੱਤਾ ਰੰਗ ਚਾਰਟ ਦੀ ਟਿੱਕੀ ਨੰਬਰ 4 ਦੇ ਬਰਾਬਰ ਜਾਂ ਗੂੜਾ ਹੋਵੇ ਹੋਰ ਯੂਰੀਆ ਖਾਦ ਦੀ ਵਰਤੋਂ ਨਾ ਕਰੋ।

Ÿ ਝੋਨੇ ਦੇ ਨਿਸਰਨ ਤੋਂ ਬਾਅਦ ਪੱਤਾ ਰੰਗ ਚਾਰਟ ਦੀ ਵਰਤੋਂ ਦੀ ਲੋੜ ਨਹੀਂ ਅਤੇ ਹੋਰ ਖਾਦ ਨਹੀਂ ਪਾਉਣੀ ਚਾਹੀਦੀ ।

Ÿ ਜਿੱਥੇ ਕਣਕ ਨੂੰ ਸਿਫ਼ਾਰਸ਼ ਕੀਤੀ ਫ਼ਾਸਫ਼ੋਰਸ ਦੀ ਖਾਦ ਪਾਈ ਹੋਵੇ, ਉਪਰੰਤ ਝੋਨੇ ਨੂੰ ਫ਼ਾਸਫ਼ੋਰਸ ਖਾਦ ਪਾਉਣ ਦੀ ਲੋੜ ਨਹੀਂ ।

Ÿ ਪੱਤਾ ਰੰਗ ਚਾਰਟ ਦੀ ਵਰਤੋਂ ਝੋਨੇ ਦੀਆਂ ਸਾਰੀਆਂ ਕਿਸਮਾਂ ਲਈ ਕੀਤੀ ਜਾ ਸਕਦੀ ਹੈ।