Expert Advisory Details

idea99images.jpg
Posted by ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
Punjab
2022-04-02 08:27:52

 

ਨਰਮੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਤੇ ਅਗੇਤੀਆਂ ਖਿੜਨ ਵਾਲੀਆਂ ਸਿਫਾਰਸ਼ ਕੀਤੀਆਂ ਕਿਸਮਾਂ ਹੀ ਬੀਜੋ।

ਬੀ ਟੀ ਨਰਮੇ ਦੇ ਆਲੇ-ਦੁਆਲੇ ਬੀ ਟੀ ਰਹਿਤ ਨਰਮਾ ਜ਼ਰੂਰ ਬੀਜੋ, ਜਿਸ ਨਾਲ ਗੁਲਾਬੀ ਸੁੰਡੀ ਵਿੱਚ ਪ੍ਰਤੀਰੋਧੀਕਤਾ ਨਹੀਂ ਪੈਦਾ ਹੁੰਦੀ।

ਬਿਜਾਈ ਹਰ ਹਾਲਤ ਵਿੱਚ 15 ਮਈ ਤੱਕ ਕਰ ਦਿਓ, ਲੇਟ ਬਿਜਾਈ ਵਾਲੀ ਫਸਲ 'ਤੇ ਹਮਲਾ ਵੱਧ ਹੁੰਦਾ ਹੈ।

ਛਿਟੀਆਂ ਦੇ ਢੇਰ ਲਾਉਣ ਤੋਂ ਪਹਿਲਾਂ ਕੱਟੀਆਂ ਹੋਈਆਂ ਛਿਟੀਆਂ ਨੂੰ ਜ਼ਮੀਨ 'ਤੇ ਮਾਰ-ਮਾਰ ਕੇ ਅਣਖਿੜੇ ਟੀਂਡੇ ਅਤੇ ਸਿੱਕਰੀਆਂ ਨੂੰ ਝਾੜ ਦਿਓ ਜਾਂ ਤੋੜ ਲਵੋ। ਇਸ ਤਰ੍ਹਾਂ ਇੱਕਠੀਆਂ ਹੋਈਆਂ ਸਿੱਕਰੀਆਂ ਅਤੇ ਟੀਂਡਿਆਂ ਦੇ ਢੇਰ ਨੂੰ ਜਲਦੀ ਨਸ਼ਟ ਕਰ ਦਿਓ।

ਕਪਾਹ ਦੀਆਂ ਛਿਟੀਆਂ ਇੱਕਠੀਆਂ ਕਰਕੇ ਛਾਵੇਂ ਜ਼ਮੀਨ ਦੇ ਸਮਾਨੰਤਰ ਰੱਖਣ ਨਾਲ ਸੁਸਤ ਹਾਲਤ ਵਿੱਚ ਟੀਂਡੇ ਦੀ ਗੁਲਾਬੀ ਸੁੰਡੀ ਗਰਮੀਆਂ ਵਿੱਚ ਘੱਟ ਮਰਦੀ ਹੈ। ਛਿਟੀਆਂ ਨੂੰ ਵੱਢ ਕੇ ਖੇਤ ਵਿੱਚ ਰੱਖਣ ਨਾਲ ਇਹ ਕੀੜੇ ਬਹੁਤ ਛੇਤੀ ਫੈਲਦੇ ਹਨ। ਨਰਮੇ ਦੀਆਂ ਛਿਟੀਆਂ ਦੇ ਢੇਰ ਖੇਤ ਵਿੱਚ ਨਾ ਲਗਾਓ, ਸਗੋਂ ਪਿੰਡ ਵਿੱਚ ਲਾਓ। ਛਿਟੀਆਂ ਦੀਆਂ ਭਰੀਆਂ ਦੇ ਢੇਰ ਖੜ੍ਹਵੇਂ ਅਤੇ ਰੁੱਖ/ਦਰੱਖਤ ਆਦਿ ਦੀ ਛਾਂ ਤੋਂ ਪਰੇ ਲਾਓ।

ਹਮਲੇ ਵਾਲੇ ਖੇਤਾਂ ਦੀਆਂ ਛਿਟੀਆਂ ਨੂੰ ਨਵੀਂ ਜਗ੍ਹਾ 'ਤੇ ਨਾ ਲਿਜਾਓ।

ਹੋ ਸਕੇ ਤਾਂ ਛਿਟੀਆਂ ਨੂੰ ਮੱਛਰਦਾਨੀ (ਬਰੀਕ ਜਾਲੀ) ਨਾਲ ਢੱਕ ਕੇ ਰੱਖੋ ਤਾਂ ਜੋ ਸਿੱਕਰੀਆ ਵਿੱਚੋਂ ਨਿੱਕਲਣ ਵਾਲੇ ਬਾਲਗ ਭਮੱਕੜ ਬਾਹਰ ਨਾ ਆ ਸਕਣ।