Expert Advisory Details

idea99insect.jpg
Posted by ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
Punjab
2019-08-30 11:01:30

ਮਾਦਾ ਪਤੰਗਾ, ਪੱਤਿਆਂ ਦੀਆਂ ਨਾੜਾਂ ਦੇ ਨੇੜੇ ਇੱਕ-ਇੱਕ ਜਾਂ ਦੋ-ਦੋ ਕਰਕੇ ਸੌ ਤੋਂ ਵੱਧ ਚੌੜੇ, ਚਿੱਟੇ-ਪੀਲੇ ਰੰਗ ਦੇ ਪਾਰਦਰਸ਼ੀ ਅੰਡੇ ਦਿੰਦੀ ਹੈ।

ਨੁਕਸਾਨ ਚਿੰਨ੍ਹ: ਪੱਤਾ ਲਪੇਟ ਸੁੰਡੀ ਦਾ ਬਹੁਤਾ ਨੁਕਸਾਨ ਅਗਸਤ ਤੋਂ ਅਕਤੂਬਰ ਦੇ ਦੌਰਾਨ ਹੁੰਦਾ ਹੈ।ਛੋਟੀਆਂ ਸੁੰਡੀਆਂ ਪੱਤਿਆਂ ਨੂੰ ਬਿਨਾਂ ਲਪੇਟੇ ਅਤੇ ਵੱਡੀਆਂ ਸੁੰਡੀਆਂ ਪੱਤਿਆਂ ਨੂੰ ਲਪੇਟ ਕੇ ਅੰਦਰੋਂ-ਅੰਦਰ ਹਰਾ ਮਾਦਾ ਖਾਂਦੀਆਂ ਹਨ ਜਿਸ ਕਰਕੇ ਪੱਤਿਆਂ ਉੱਤੇ ਚਿੱਟੇ ਰੰਗ ਦੀਆਂ ਧਾਰੀਆਂ ਪੈ ਜਾਂਦੀਆਂ ਹਨ ।

ਸਰਵਪੱਖੀ ਰੋਕਥਾਮ

ਮਕੈਨੀਕਲ ਢੰਗ: ਜੇਕਰ ਕੀੜੇ ਦਾ ਹਮਲਾ ਨਿਸਰਣ ਤੋਂ ਪਹਿਲਾਂ ਹੋਵੇ ਤਾਂ 20-30 ਮੀਟਰ ਲੰਬੀ ਨਾਰੀਅਲ ਜਾਂ ਮੁੰਜ ਦੀ ਰੱਸੀ ਫ਼ਸਲ ਦੇ ਉੱਪਰਲੇ ਹਿੱਸੇ ਤੇ 2 ਵਾਰੀ ਫੇਰੋ। ਪਹਿਲਾਂ ਕਿਆਰੇ ਦੇ ਇਕ ਸਿਰੇ ਤੋਂ ਦੂਜੇ ਤਕ ਰੱਸੀ ਫੇਰੋ ਅਤੇ ਫਿਰ ਉਹਨੀ ਪੈਰੀ ਰੱਸੀ ਫੇਰਦੇ ਹੋਏ ਵਾਪਸ ਮੁੜੋ। ਇਹ ਧਿਆਨ ਵਿਚ ਰੱਖੋ ਕਿ ਰੱਸੀ ਫੇਰਨ ਸਮੇਂ ਫ਼ਸਲ ਵਿੱਚ ਪਾਣੀ ਜ਼ਰੂਰ ਖੜ੍ਹਾ ਹੋਵੇ।

ਕੀਟਨਾਸ਼ਕ: ਜਦੋਂ ਖਾਧੇ ਪੱਤਿਆਂ ਦੀ ਗਿਣਤੀ 10 ਪ੍ਰਤੀਸ਼ਤ ਜਾਂ ਵਧੇਰੇ ਹੋਵੇ ਤਾਂ ਇਸ ਸੁੰਡੀ ਦੀ ਰੋਕਥਾਮ ਲਈ 20 ਮਿ.ਲਿ. ਫੇਮ 480 ਐਸ ਸੀ (ਫਲੂਬੈਂਡਾਮਾਈਡ*) ਜਾਂ 170 ਗ੍ਰਾਮ ਮੌਰਟਰ 75 ਐਸ ਜੀ (ਕਾਰਟਾਪ ਹਾਈਡਰੋਕਲੋਰਾਈਡ) ਜਾਂ 1.0 ਲਿਟਰ ਕੋਰੋਬਾਨ/ਡਰਮਟ/ ਫੋਰਸ 20 ਈ ਸੀ (ਕਲੋਰਪਾਈਰੀਫਾਸ) ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਛਿੜਕੋ। ਝੋਨੇ ਵਿਚ ਪੱਤਾ ਲਪੇਟ ਸੁੰਡੀ ਲਈ ਸਰਵਪੱਖੀ ਸਰਵਪੱਖੀ ਰੋਕਥਾਮ ਕਰੋ

ਕਿਸਾਨ ਵੀਰੋ! ਸਿੰਥੈਟਿਕ ਪਰਿਥਰਾਇਡ ਜ਼ਹਿਰਾਂ ਦੀ ਵਰਤੋਂ ਨਾਲ ਚਿੱਟੀ ਪਿੱਠ ਵਾਲੇ ਅਤੇ ਭੂਰੇ ਟਿੱਡਿਆਂ ਦੀ ਗਿਣਤੀ ਵੱਧ ਜਾਂਦੀ ਹੈ । ਇਸ ਲਈ ਝੋਨੇ ਦੀ ਫ਼ਸਲ ਉੱਪਰ ਇਨ੍ਹਾਂ ਜ਼ਹਿਰਾਂ ਦੀ ਵਰਤੋਂ ਨਾ ਕਰੋ ।