Expert Advisory Details

idea99oranges-1117624_1920-1024x768.jpg
Posted by ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
Punjab
2019-03-28 14:29:03

  • ਸਦਾਬਹਾਰ ਕਿਸਮ ਦੇ ਫ਼ਲਦਾਰ ਬੂਟੇ ਜਿਵੇਂ ਕਿ ਨਿੰਬੂ ਜਾਤੀ ਦੇ ਫ਼ਲ, ਅਮਰੂਦ, ਅੰਬ, ਲੀਚੀ, ਲੁਕਾਠ, ਪਪੀਤਾ, ਚੀਕੂ ਆਦਿ ਦੇ ਨਵੇਂ ਪੌਦੇ ਲਉਣ ਦਾ ਢੁਕਵਾਂ ਸਮਾਂ ਹੈ
  • ਨਿੰਬੂ ਜਾਤੀ ਦੇ ਫ਼ਲਾਂ ਵਿੱਚ ਸਿੱਲੇ ਦੀ ਰੋਕਥਾਮ ਲਈ 200 ਮਿਲੀਲਿਟਰ ਕਰੋਕੋਡਾਈਲ/ਕੋਨਫ਼ੀਡੋਰ 17.8 ਐੱਸ.ਐੱਲ. (ਈਮੀਡਾਕਲੋਪਰਿਡ) 160 ਗ੍ਰਾਮ ਐਕਟਾਰਾ/ ਦੋਤਾਰਾ 25 ਡਬਲਯੂ ਜੀ (ਥਾਇਆਮੀਥੋਕਸਮ) ਨੂੰ 500 ਲਿਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕੋ
  • ਜੇਕਰ ਆੜੂ ਵਿੱਚ ਤੇਲੇ/ਚੇਪੇ ਦਾ ਹਮਲਾ ਨਜ਼ਰ ਆਵੇ ਤਾਂ 1.6 ਮਿ.ਲੀ.ਰੋਗਰ ਦਾ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਛਿੜਕਾਅ ਕਰੋ
  • ਅੰਗੂਰਾਂ ਵਿਚ ਕੋਹੜ ਰੋਗ ਦੀ ਰੋਕਥਾਮ ਲਈ ਬਵਿਸਟਿਨ 1.0 ਗ੍ਰਾਮ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਛਿੜਕਾਅ ਕਰੋ