Expert Advisory Details

idea99crops.jpg
Posted by ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
Punjab
2019-04-22 11:29:45

ਕਿਸਾਨਾਂ ਲਈ ਫ਼ਸਲਾਂ ਦਾ ਹਾਲ: ਪਿਛਲੇ ਦਿਨਾਂ ਦੌਰਾਨ ਸੂਬੇ ਅੰਦਰ ਦਰਮਿਆਨੀ ਤੋਂ ਭਾਰੀ ਵਰਖਾ ਹੋਣ ਕਾਰਨ ਕਿਸਾਨ ਵੀਰਾਂ ਨੂੰ ਖੇਤਾਂ ਵਿੱਚੋਂ ਵਾਧੂ ਪਾਣੀ ਬਾਹਰ ਕੱਢਣ ਦੀ ਸਲਾਹ ਦਿੱਤੀ ਜਾਂਦੀ ਹੈ।

ਖੇਤੀ ਫ਼ਸਲਾਂ:

ਕਣਕ: ਆਉਣ ਵਾਲੇ ਦਿਨਾਂ ਦੌਰਾਨ ਖੁਸ਼ਕ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨ ਵੀਰਾਂ ਨੂੰ ਕਣਕ ਨੂੰ ਸੁੱਕਣ ਤੋਂ ਬਾਅਦ ਵਾਢੀ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਨਰਮਾ: ਇਹ ਸਮਾਂ ਕਪਾਹ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਜਾਂ ਦੋਗਲੀਆਂ ਕਿਸਮਾਂ ਜਾਂ ਬੀਟੀ ਨਰਮੇ ਦੀ ਬਿਜਾਈ ਲਈ ਢੁੱਕਵਾਂ ਹੈ। ਕਪਾਹ-ਨਰਮੇ ਦੀ ਫ਼ਸਲ ਵਿੱਚ ਨਾਗੇ ਭਰਨ ਲਈ ਲਿਫ਼ਾਫ਼ਿਆਂ ਵਿੱਚ ਬੀਜ ਲਗਾਉ। ਕਿਸਾਨ ਵੀਰਾਂ ਨੂੰ ਨਰਮੇ ਦੀ ਬਿਜਾਈ ਸਵੇਰੇ ਜਾਂ ਸ਼ਾਮ ਵੇਲੇ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਕਮਾਦ: ਫ਼ਸਲ ਦੇ ਚੰਗੇਰੇ ਝਾੜ ਲਈ 7 ਤੋਂ 12ਦਿਨਾਂ ਦੇ ਵਕਫ਼ੇ ਤੇ ਪਾਣੀ ਦਿੰਦੇ ਰਹੋ। ਮੋਢੀ ਫ਼ਸਲ ਨੂੰ 65 ਕਿੱਲੋ ਯੂਰੀਆ ਪ੍ਰਤੀ ਏਕੜ ਪਾਉ। ਖਾਦਾਂ ਪਾਉਣ ਤੋਂ ਬਾਅਦ ਖੇਤ ਨੂੰ ਪਾਣੀ ਦੇ ਦਿਓ। ਪਾਣੀ ਦੀ ਬੱਚਤ ਲਈ ਗੰਨੇ ਦੀਆਂ ਲਾਈਨਾਂ ਵਿਚਕਾਰ 20-25 ਕੁੰ. ਪ੍ਰਤੀ ਏਕੜ ਦੇ ਹਿਸਾਬ ਨਾਲ ਝੋਨੇ ਦੀ ਪਰਾਲੀ ਜਾਂ ਗੰਨੇ ਦੀ ਪੱਤੀ ਵਿਛਾ ਦੇਵੋ।

  • ਕਮਾਦ ਦੀ ਫ਼ਸਲ ਨੂੰ ਅਗੇਤੀ ਫੋਟ ਦੇ ਗੜੂਂਏਂ ਤੋਂ ਬਚਾਉਣ ਲਈ ਬਿਜਾਈ ਸਮੇਂ 10 ਕਿੱਲੋ ਰੀਜੈਂਟ/ਮੋਰਟੈਲ/ਰਿਪਨ0.3ਜੀ(ਫਿਪਰੋਨਿਲ) ਦਾਣੇਦਾਰ ਦਵਾਈ ਪਾਉ ਅਤੇ ਬਾਅਦ ਵਿੱਚ ਸੁਹਾਗਾ ਫੇਰ ਕੇ ਗੁੱਲੀਆਂ ਢੱਕ ਦਿਉ ਜਾਂ ਟਰਾਈਕੋਗਰਾਮਾ ਕਿਲੋਨਸ(ਮਿੱਤਰ ਕੀੜੇ) ਰਾਹੀਂ ਸੱਤ ਦਿਨ ਪਹਿਲਾਂ ਪ੍ਰਜੀਵੀ ਕਿਰਿਆ ਕੀਤੇ ਕੌਰਸਾਇਰਾ ਦੇ ਤਕਰੀਬਨ 20,000 ਆਂਡੇ ਪ੍ਰਤੀ ਏਕੜ ਦੇ ਹਿਸਾਬ ਨਾਲ 10 ਦਿਨ ਦੇ ਫਰਕ ਨਾਲ ਵਰਤੋ।

ਗਰਮੀ ਰੁੱਤ ਦੀ ਮੂੰਗੀ: ਗਰਮੀ ਰੁੱਤ ਦੀ ਮੂੰਗੀ ਤੇ ਨਦੀਨਾਂ ਦੀ ਰੋਕਥਾਮ ਲਈ ਪਹਿਲੀ ਗੋਡੀ ਬਿਜਾਈ ਤੋਂ 4 ਹਫ਼ਤੇ ਪਿੱਛੋਂ ਅਤੇ ਦੂਜੀ ਉਸ ਤੋਂ ਦੋ ਹਫ਼ਤੇ ਪਿੱਛੋਂ ਕਰੋ।

ਸਬਜ਼ੀਆਂ: ਟਮਾਟਰਾਂ ਦੇ ਫ਼ਲ ਦੇ ਗੜੂੰਏਂ ਦੀ ਰੋਕਥਾਮ ਲਈ 30 ਮਿਲੀਲਿਟਰ ਫੇਮ 480 ਐਸ ਐਲ ਜਾਂ 60 ਮਿ.ਲਿ. ਕੋਰਾਜਨ 18.5 ਐਸਸੀ ਜਾਂ 200 ਮਿ.ਲਿ. ਇਡੋਕਸਾਕਾਰਬ 14.5 ਐਸਸੀ ਨੂੰ 100 ਲਿਟਰ ਪਾਣੀ ਵਿੱਚ ਘੋਲਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕੋ। ਫੇਮ ਦੇ ਛਿੜਕਾਅ ਤੋਂ ਬਾਅਦ ਫ਼ਲ ਤੋੜਨ ਲਈ3ਦਿਨਾਂ ਤੱਕ ਅਤੇ ਕੋਰਾਜਨ ਤੋਂ ਬਾਅਦ ਇੱਕ ਦਿਨ ਇੰਤਜ਼ਾਰ ਕਰੋ।

  • ਟਮਾਟਰਾਂ ਦੀ ਫ਼ਸਲ ਨੂੰ ਝੁਲਸ ਰੋਗ ਤੋਂ ਬਚਾਉਣ ਲਈ ਇੰਡੋਫਿਲ ਐਮ-45600 ਗ੍ਰਾਮ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਪਾ ਕੇ ਛਿੜਕਾਅ ਕਰੋ।

ਬਾਗਬਾਨੀ:  ਘਰੇਲੂ ਬਗ਼ੀਚੀ ਵਿੱਚ ਲੱਗੇ ਫ਼ਲਦਾਰ ਬੂਟਿਆਂ ਨੂੰ ਥੋੜ੍ਹੇ-ਥੋੜ੍ਹੇ ਸਮੇਂ ਤੇ ਹਲਕਾ ਪਾਣੀ ਲਗਾਉ ਅਤੇ ਬੂਟੇ ਨੂੰ ਸੋਕਾ ਨਾ ਪੈਣ ਦਿਉ।

  • ਨਿੰਬੂ ਜਾਤੀ ਦੇ ਫ਼ਲਾਂ ਵਿੱਚ ਸਿੱਲੇ ਦੀ ਰੋਕਥਾਮ ਲਈ 200 ਮਿਲੀ ਲਿਟਰ ਕਰੋਕੋਡਾਈਲ/ਕੋਨਫ਼ੀਡੋਰ 17.8ਐੱਸ.ਐੱਲ.(ਈਮੀਡਾਕਲੋਪਰਿਡ) 160 ਗ੍ਰਾਮ ਐਕਟਾਰਾ/ਦੋਤਾਰਾ 25 ਡਬਲਯੂ ਜੀ (ਥਾਇਆਮੀਥੋਕਸਮ) ਨੂੰ 500 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕੋ।
  • ਅੰਗੂਰਾਂ ਵਿੱਚ ਕੋਹੜ ਰੋਗ ਦੀ ਰੋਕਥਾਮ ਲਈ ਬਵਿਸਟਿਨ 1.0 ਗ੍ਰਾਮ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਛਿੜਕਾਅ  ਕਰੋ।