This content is currently available only in Punjabi language
ਹਰ ਵਾਰ ਦੀ ਤਰ੍ਹਾਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਨਵੇਂ ਬੀਜ ਅਤੇ ਨਵੀਂ ਰਿਸਰਚ ਉੱਤੇ ਖੇਤੀਬਾੜੀ ਯੂਨੀਵਰਸਿਟੀ ਕਿਸਾਨ ਮੇਲੇ ਲਗਵਾਏ ਜਾਣਗੇ। ਇਸਦੇ ਲਈ ਯੂਨੀਵਰਸਿਟੀ ਵਿੱਚ ਤਿਆਰੀਆਂ ਚੱਲ ਰਹੀਆਂ ਹਨ। 1 ਤੋਂ 19 ਮਾਰਚ ਤੱਕ ਪੰਜਾਬ ਦੇ ਵੱਖਰੇ-ਵੱਖਰੇ ਹਿੱਸਿਆਂ ਵਿਚ ਯੂਨੀਵਰਸਿਟੀ ਵੱਲ ਇਹ ਮੇਲੇ ਆਰੰਭ ਕੀਤੇ ਜਾਣਗੇ। ਯੂਨੀਵਰਸਿਟੀ ਵੱਲੋਂ ਹੋਣ ਵਾਲੇ ਕਿਸਾਨ ਮੇਲਿਆਂ ਦਾ ਕੇਂਦਰ ਬਿੰਦੂ ਖੇਤੀ ਆਮਦਨ ਵਧਾਉਣ ਅਤੇ ਵਾਤਾਵਰਨ ਦੀ ਸੰਭਾਲ ਹੋਵੇਗਾ।
ਪੰਜਾਬ ਵਿਚ ਵੱਖ-ਵੱਖ ਥਾਵਾਂ ਉਤੇ ਲੱਗਣ ਵਾਲੇ ਕਿਸਾਨ ਮੇਲਿਆਂ ਦਾ ਆਰੰਭ ਇੱਕ ਮਾਰਚ ਨੂੰ ਬਠਿੰਡਾ ਤੋਂ ਕੀਤਾ ਜਾਵੇਗਾ। ਜਦ ਕਿ ਬੱਲੋਵਾਲ ਸੌਂਖੜੀ ਵਿਖੇ 6 ਮਾਰਚ ਨੂੰ ਅਤੇ ਗੁਰਦਾਸਪੁਰ ਵਿਖੇ 8 ਮਾਰਚ ਨੂੰ ਕਰਵਾਇਆ ਜਾਵੇਗਾ। ਲੁਧਿਆਣਾ ਵਿਖੇ ਦੋ ਰੋਜ਼ਾ ਕਿਸਾਨ ਮੇਲਾ 15-16 ਮਾਰਚ ਨੂੰ ਅਤੇ ਫਰੀਦਕੋਟ ਵਿਖੇ 8 ਮਾਰਚ ਨੂੰ ਕਰਵਾਇਆ ਜਾਵੇਗਾ। ਆਖਰੀ ਕਿਸਾਨ ਮੇਲਾ 19 ਨੂੰ ਆਖਰੀ ਮੇਲਾ ਰੌਣੀ ਵਿਚ ਕਰਵਾਇਆ ਜਾਵੇਗਾ
ਇਨ੍ਹਾਂ ਕਿਸਾਨ ਮੇਲਿਆਂ ਲਈ ਵੱਖ-ਵੱਖ ਕੰਮਾਂ ਕਾਰਾਂ ਲਈ ਮਾਹਰਾਂ ਦੀਆਂ ਕਮੇਟੀਆਂ ਬਣਾ ਦਿੱਤੀਆਂ ਹਨ। ਯੂਨੀਵਰਸਿਟੀ ਦੇ ਡਾਕਟਰ ਨੇ ਕਿਸਾਨਾਂ ਨੂੰ ਮੇਲਿਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਮੇਲੇ ਵਿਚ ਪਹੁੰਚ ਕੇ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀਆਂ ਗਈਆਂ ਨਵੀਆਂ ਕਾਢਾਂ ਦੇ ਬਾਰੇ ਜਾਣਨ ਅਤੇ ਉਨ੍ਹਾਂ ਨੂੰ ਖੇਤੀ ਵਿਚ ਪ੍ਰਯੋਗ ਕਰ ਆਪਣੀ ਆਮਦਨੀ ਵਿਚ ਵਾਧਾ ਕਰ ਸਕਦੇ ਹਨ।
ਮੇਲਿਆਂ ਵਿਚ ਕਿਸਾਨਾਂ ਨੂੰ ਸੋਧ ਕੇ ਤਿਆਰ ਕੀਤੇ ਗਏ ਨਵੇਂ ਬੀਜਾਂ ਦੇ ਬਾਰੇ ਜਾਣਕਾਰੀ ਦੇਣ ਅਤੇ ਮਿੱਟੀ-ਪਾਣੀ ਦੀ ਸੰਭਾਲ, ਸਬਜੀਆਂ ਫਲਾਂ-ਫੁੱਲਾਂ ਦੀ ਖੇਤੀ ਦੇ ਬਾਰੇ ਦੱਸਿਆ ਜਾਵੇਗਾ। ਇਸਦੇ ਨਾਲ ਹੀ ਕਿਸਾਨਾਂ ਨੂੰ ਸਹਾਇਕ ਧੰਦੇ ਜਿਵੇਂ ਮੱਛੀ ਪਾਲਣ, ਪਸ਼ੂ ਪਾਲਣ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Rozana Spokeman