By: Ajit Date: 16 oct 2017
ਖੰਨਾ, 16 ਅਕਤੂਬਰ -ਆਲੂਆਂ ਦੀ ਫ਼ਸਲ ਦੀ ਬਿਜਾਈ ਦਾ ਸਮਾਂ ਨਿਕਲਣ ਅਤੇ ਕੋਲਡ ਸਟੋਰਾਂ ਚ ਕਢਵਾਏ ਆਲੂਆਂ ਦੇ ਬੀਜ ਦੇ ਖ਼ਰਾਬ ਹੋਣ ਦੇ ਡਰੋ ਕਿਸਾਨ ਆਲੂਆਂ ਲਈ ਛੇਤੀ ਜ਼ਮੀਨ ਤਿਆਰ ਕਰਨ ਵਾਸਤੇ ਨੈਸ਼ਨਲ ਗਰੀਨ ਟਿ੍ਬੀਨਿਊਨਲ ਵਲੋਂ ਦਿੱਤੇ ਪਰਾਲੀ ਨਾ ਸਾੜਨ ਦੇ ਹੁਕਮਾਂ ਨੂੰ ਨਹੀਂ ਮੰਨ ਰਹੇ ਅਤੇ ਇਸ ਦਾ ਵਿਰੋਧ ਕਰ ਰਹੇ ਹਨ | ਇੱਥੋਂ ਕੁੱਝ ਕਿੱਲੋਮੀਟਰ ਦੂਰ ਖੰਨਾ ਨੇੜਲੇ ਪਿੰਡ ਰੋਹਣੋਂ ਕਲ੍ਹਾਂ ਦੇ ਕਿਸਾਨਾਂ ਨੇ ਕਿਹਾ ਕਿ ਅਸੀਂ ਝੋਨੇ ਦੀ ਕਟਾਈ ਕੀਤੇ ਨੂੰ 2 ਹਫ਼ਤਿਆਂ ਤੋਂ ਵੀ ਵਧੇਰੇ ਸਮਾਂ ਹੋ ਗਿਆ ਹੈ | ਪਰ ਪਰਾਲੀ ਦਾ ਕੋਈ ਵੀ ਹੱਲ ਨਹੀਂ ਹੋ ਰਿਹਾ ਹੈ | ਇੰਨੀ ਵੱਡੀ ਮਾਤਰਾ ਚ ਖੇਤਾਂ ਵਿਚ ਪਈ ਪਰਾਲੀ ਨੂੰ ਸੰਭਾਲਣ ਦਾ ਜਾਂ ਖੇਤਾਂ ਵਿਚ ਗਲ਼ਾਉਣ ਦਾ ਕੋਈ ਇੰਤਜ਼ਾਮ ਨਹੀਂ ਹੋ ਰਿਹਾ | ਪਰਾਲੀ ਦੀਆਂ ਗੰਢਾਂ ਬਣਾਉਣ ਵਾਲੇ ਮਜ਼ਦੂਰ ਵੀ ਨਹੀਂ ਮਿਲ ਰਹੇ | ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਕੋਲ ਤਾਂ ਜ਼ਮੀਨ ਤਿਆਰ ਕਰਨ ਲਈ ਕੁੱਝ ਸਮਾਂ ਹੈ ਪਰ ਆਲੂਆਂ ਦੀ ਬਿਜਾਈ ਵਾਲੇ ਕਿਸਾਨਾਂ ਲਈ ਪਰਾਲੀ ਨੂੰ ਖੇਤ ਚ ਗਾਲਨ ਲਈ ਸਮਾਂ ਨਹੀਂ ਹੈ | ਉਨ੍ਹਾਂ ਮੰਗ ਕੀਤੀ ਕਿ ਆਲੂ ਉਤਪਾਦਕਾਂ ਦੇ ਖੇਤਾਂ ਵਿਚ ਪਈ ਪਰਾਲੀ ਦਾ ਜੇ ਕੋਈ ਇੰਤਜ਼ਾਮ ਨਾ ਹੋਇਆ ਤਾਂ ਅਸੀਂ ਪਰਾਲੀ ਸਾੜਨ ਲਈ ਮਜਬੂਰ ਹੋਵਾਂਗੇ | ਇਸ ਮੌਕੇ ਪੰਚ ਜਸਵੀਰ ਸਿੰਘ, ਪੰਚ ਧਰਮਿੰਦਰ ਸਿੰਘ, ਹਰੀ ਸਿੰਘ ਡਾਇਰੈਕਟਰ ਲੈਂਡ ਮਾਰਗੇਜ਼ ਬੈਂਕ, ਹਰਦੀਪ ਸਿੰਘ, ਰਣਜੀਤ ਸਿੰਘ ਜੀਤਾ, ਨੰਬਰਦਾਰ ਜਗਵੀਰ ਸਿੰਘ, ਭਰਪੂਰ ਸਿੰਘ, ਮੇਜਰ ਸਿੰਘ, ਸਵਰਨਜੀਤ ਸਿੰਘ, ਗੁਰਦੀਪ ਸਿੰਘ, ਨੱਥਾ ਸਿੰਘ, ਹਰਜੀਤ ਸਿੰਘ, ਪ੍ਰਗਟ ਸਿੰਘ, ਨਿਰਮਲ ਸਿੰਘ, ਸੁਰਜੀਤ ਸਿੰਘ, ਜਸਪਾਲ ਸਿੰਘ, ਜਗਜੀਤ ਸਿੰਘ, ਮਨਜੀਤ ਸਿੰਘ, ਰਣਜੋਧ ਸਿੰਘ, ਗੁਰਮੀਤ ਸਿੰਘ, ਚਮਕੌਰ ਸਿੰਘ, ਪ੍ਰਧਾਨ ਸਹਿਕਾਰੀ ਸਭਾ ਰੋਹਣੋਂ, ਗੁਰਚਰਨ ਸਿੰਘ, ਪ੍ਰੀਤਮ ਸਿੰਘ, ਜਗਦੇਵ ਸਿੰਘ, ਨਰਿੰਦਰ ਸਿੰਘ, ਜਿੰਦਰਪਾਲ ਸਿੰਘ, ਜੀਤਾ ਸਿੰਘ, ਆਦਿ ਹਾਜ਼ਰ ਸਨ |
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।


