विशेषज्ञ सलाहकार विवरण

idea99punjab_crop.jpg
द्वारा प्रकाशित किया गया था ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
पंजाब
2019-08-08 12:03:46

ਆਉਣ ਵਾਲੇ ਦਿਨਾਂ ਦੌਰਾਨ ਕਿਸਾਨ ਵੀਰਾਂ ਨੂੰ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ਸਲਾਂ ਨੂੰ ਪਾਣੀ ਲਾਉਣ ਦੀ ਸਲਾਹ ਦਿੱਤੀ ਜਾਂਦੀ ਹੈ।

ਮਾਹਿਰਾਂ ਵਲੋਂ ਖੇਤੀ ਫ਼ਸਲਾਂ ਸੰਬੰਧੀ ਸੁਝਾਅ ਹੇਠਾਂ ਦਿੱਤੇ ਅਨੁਸਾਰ ਹਨ:

  • ਝੋਨਾ: ਝੋਨੇ ਦੀ ਫ਼ਸਲ ਤੇ ਪਾਣੀ ਉਸ ਸਮੇ ਲਾਉ ਜਦੋਂ ਪਹਿਲਾ ਪਾਣੀ ਜ਼ੀਰੇ ਨੂੰ 2 ਦਿਨ ਹੋ ਗਏ ਹੋਣ, ਪ੍ਰੰਤੂ ਖਿਆਲ ਰਹੇ ਕਿ ਖੇਤ ਵਿੱਚ ਤਰੇੜਾਂ ਨਾ ਪੈਣ।
  • ਝੋਨੇ ਦੇ ਖੇਤ ਵਿੱਚ ਨਾਈਟਰੋਜਨ ਖਾਦ ਦਾ ਤੀਜਾ ਇੱਕ ਤਿਹਾਈ ਹਿੱਸਾ ਲੁਆਈ ਤੋਂ 42 ਦਿਨਾਂ ਬਾਅਦ ਪਾ ਦਿਉ।
  • ਝੋਨੇ ਦੀ ਫ਼ਸਲ ਦੇ ਤਣੇ ਦੁਆਲੇ ਪੱਤੇ ਦੇ ਝੁਲਸ ਰੋਗ ਦੇ ਹਮਲੇ ਤੋਂ ਬਚਾਉਣ ਲਈ ਵੱਟਾ-ਬੰਨਿਆਂ ਨੂੰ ਸਾਫ਼ ਰੱਖੋ।
  • ਬਾਸਮਤੀ: ਬਾਸਮਤੀ ਨੂੰ ਯੂਰੀਆ ਦੋ ਬਰਾਬਰ ਕਿਸ਼ਤਾਂ ਵਿੱਚ ਵੰਡ ਕੇ ਲੁਆਈ ਤੋਂ 3 ਅਤੇ 6 ਹਫ਼ਤੇ ਬਾਅਦ ਪਾਉ।
  • ਝੰਡਾ ਰੋਗ ਨਾਲ ਪ੍ਰਭਾਵਿਤ ਬੂਟਿਆਂ ਨੂੰ ਖੇਤ ਵਿੱਚੋਂ ਪੁੱਟ ਕੇ ਦਬਾ ਦਿਉ।
  • ਨਰਮਾ: ਨਰਮੇ ਦੇ ਖੇਤਾਂ ਵਿੱਚ ਬਾਕੀ ਅੱਧੀ ਨਾਈਟਰੋਜਨ ਖਾਦ ਫੁੱਲ ਸ਼ੁਰੂ ਹੋਣ ਸਮੇਂ ਪਾ ਦਿਉ।
  • ਕਪਾਹ ਦੇ ਖੇਤਾਂ ਵਿੱਚ ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਭੂਮੀ ਵਿੱਚੋਂ ਚਿੱਟੀ ਮੱਖੀ ਦੇ ਬਦਲਵੇਂ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਭੰਗ ਆਦਿ ਨੂੰ ਨਸ਼ਟ ਕਰੋ।
  • ਨਰਮੇ ਦੇ ਖੇਤਾਂ ਤੋਂ ਮੀਂਹ ਦਾ ਵਾਧੂ ਪਾਣੀ ਬਾਹਰ ਕੱਢ ਦਿਉ ।
  • ਮੱਕੀ: ਬਾਰਿਸ਼ ਦਾ ਪਾਣੀ ਮੱਕੀ ਦੇ ਖੇਤ ਵਿੱਚ ਨਾ ਖੜ੍ਹਾ ਹੋਣ ਦਿਓ ਕਿਉਂਕਿ ਇਹ ਫ਼ਸਲ ਜ਼ਿਆਦਾ ਪਾਣੀ ਨਹੀਂ ਸਹਾਰ ਸਕਦੀ। ਇਸ ਨਾਲ ਤਣਾ ਗਲਣ ਦੇ ਰੋਗ ਵਿੱਚ ਵਾਧਾ ਹੁੰਦਾ ਹੈ।
  • ਮੱਕੀ ਨੂੰ ਨਾਈਟਰੋਜਨ ਦੀ ਦੂਸਰੀ ਕਿਸ਼ਤ (37 ਕਿੱਲੋ ਜਾਂ 25 ਕਿੱਲੋ ਪ੍ਰਤੀ ਏਕੜ ਕ੍ਰਮਵਾਰ ਲੰਮਾ ਅਤੇ ਦਰਮਿਆਨਾ/ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਨੂੰ) ਫ਼ਸਲ ਨੂੰ ਗੋਡੇ-ਗੋਡੇ ਹੋਣ ਤੱਕ ਪਾਉ।