ਆਉਣ ਵਾਲੇ ਦਿਨਾਂ ਦੌਰਾਨ ਕਿਸਾਨ ਵੀਰਾਂ ਨੂੰ ਕਣਕ ਅਤੇ ਸਰ੍ਹੋਂ ਦੀ ਵਾਢੀ/ ਗਹਾਈ ਖਤਮ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਨਰਮਾ: ਇਹ ਸਮਾਂ ਕਪਾਹ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਜਾਂ ਦੋਗਲੀਆਂ ਕਿਸਮਾਂ ਜਾਂ ਬੀ ਟੀ ਨਰਮੇ ਦੀ ਬਿਜਾਈ ਲਈ ਢੁੱਕਵਾਂ ਹੈ। ਕਪਾਹ-ਨਰਮੇਂ ਦੀ ਫ਼ਸਲ ਵਿੱਚ ਨਾਗੇ ਭਰਨ ਲਈ ਲਿਫਾਫਿਆਂ ਵਿੱਚ ਬੀਜ ਲਗਾਉ। ਕਿਸਾਨ ਵੀਰਾਂ ਨੂੰ ਨਰਮੇ ਦੀ ਬਿਜਾਈ ਸਵੇਰੇ ਜਾਂ ਸ਼ਾਮ ਵੇਲੇ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਤੇਜ਼ਾਬ ਰਾਹੀਂ ਲੂੰ ਰਹਿਤ ਕੀਤੇ ਬੀਜ ਨੂੰ 2-4 ਘੰਟੇ ਅਤੇ ਬਗੈਰ ਲੂੰ ਰਹਿਤ ਕੀਤੇ ਬੀਜ ਨੂੰ 6-8 ਘੰਟੇ ਲਈ ਅੱਧਾ ਗਾ੍ਮ ਸਕਸੀਨਿਕ ਏਸਿਡ ਅਤੇ 5 ਲਿਟਰ ਪਾਣੀ ਦੇ ਘੋਲ ਵਿੱਚ ਭਿਉਂ ਲਉ ਇਸ ਨਾਲ ਫਸਲ ਚੰਗੀ ਹੋਵੇਗੀ।
ਕਮਾਦ: ਫ਼ਸਲ ਦੇ ਚੰਗੇਰੇ ਝਾੜ ਲਈ 7 ਤੋਂ 12 ਦਿਨਾਂ ਦੇ ਵਕਫ਼ੇ ਤੇ ਪਾਣੀ ਦਿੰਦੇ ਰਹੋ। ਮੋਢੀ ਫ਼ਸਲ ਨੂੰ 65 ਕਿਲੋ ਯੂਰੀਆ ਪ੍ਰਤੀ ਏਕੜ ਪਾਉ। ਖਾਦਾਂ ਪਾਉਣ ਤੋਂ ਬਾਅਦ ਖੇਤ ਨੂੰ ਪਾਣੀ ਦੇ ਦਿਓ। ਪਾਣੀ ਦੀ ਬੱਚਤ ਲਈ ਗੰਨੇ ਦੀਆਂ ਲਾਈਨਾਂ ਵਿਚਕਾਰ 20-25 ਕੁੰ. ਪ੍ਰਤੀ ਏਕੜ ਦੇ ਹਿਸਾਬ ਨਾਲ ਝੋਨੇ ਦੀ ਪਰਾਲੀ ਜਾਂ ਗੰਨੇ ਦੀ ਪੱਤੀ ਵਿਛਾ ਦੇਵੋ।
ਦਾਲਾਂ: ਗਰਮੀ ਰੁੱਤ ਦੀ ਮੂੰਗੀ ਤੇ ਨਦੀਨਾਂ ਦੀ ਰੋਕਥਾਮ ਲਈ ਪਹਿਲੀ ਗੋਡੀ ਬਿਜਾਈ ਤੋਂ 4 ਹਫਤੇ ਪਿੱਛੋਂ ਅਤੇ ਦੂਜੀ ਉਸ ਤੋਂ ਦੋ ਹਫਤੇ ਪਿੱਛੋਂ ਕਰੋ।
ਸਬਜ਼ੀਆਂ: ਟਮਾਟਰਾਂ ਦੇ ਫ਼ਲ ਦੇ ਗੜੂੰਏਂ ਦੀ ਰੋਕਥਾਮ ਲਈ 30 ਮਿਲੀਲਿਟਰ ਫੇਮ 480 ਐਸ ਐਲ ਜਾਂ 60 ਮਿ.ਲਿ. ਕੋਰਾਜਨ 18.5 ਐਸ ਸੀ ਜਾਂ 200 ਮਿ.ਲਿ. ਇਡੋਕਸਾਕਾਰਬ 14.5 ਐਸ ਸੀ ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕੋ। ਫੇਮ ਦੇ ਛਿੜਕਾਅ ਤੋਂ ਬਾਅਦ ਫ਼ਲ ਤੋੜਨ ਲਈ 3 ਦਿਨਾਂ ਤੱਕ ਅਤੇ ਕੋਰਾਜਨ ਤੋਂ ਬਾਅਦ ਇੱਕ ਦਿਨ ਇੰਤਜ਼ਾਰ ਕਰੋ।
हम आपके व्यक्तिगत विवरण किसी के साथ साझा नहीं करते हैं।
इस वेबसाइट पर पंजीकरण करते हुए, आप हमारी उपयोग की शर्तें और हमारी गोपनीयता नीति स्वीकार करते हैं।
खाता नहीं है? खाता बनाएं
खाता नहीं है? साइन इन
Please enable JavaScript to use file uploader.