विशेषज्ञ सलाहकार विवरण

idea99New_Project.jpg
द्वारा प्रकाशित किया गया था ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
पंजाब
2019-05-25 11:15:38

ਕਿਸਾਨ ਵੀਰਾਂ ਲਈ ਖੇਤੀ ਫ਼ਸਲਾਂ ਸੰਬੰਧੀ ਜ਼ਰੂਰੀ ਸੁਝਾਅ ਹੇਠ ਲਿਖੇ ਅਨੁਸਾਰ ਹਨ:

ਝੋਨਾ: ਇਹ ਸਮਾਂ ਝੋਨੇ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਜਿਵੇਂ ਪੀ ਆਰ 127, ਪੀ ਆਰ 126, ਪੀ ਆਰ 124, ਪੀ ਆਰ 123, ਪੀ ਆਰ 122, ਪੀ ਆਰ 121, ਪੀ ਆਰ 116, ਪੀ ਆਰ 114, ਪੀ ਆਰ 113 ਦੀ ਬਿਜਾਈ ਲਈ ਢੁੱਕਵਾਂ ਹੈ। ਖੇਤ ਨੂੰ ਭਰਵਾਂ ਪਾਣੀ ਦਿਉ ਅਤੇ ਕੱਦੂ ਕਰੋ।

ਨਰਮਾ: ਕਪਾਹ ਦੇ ਖੇਤਾਂ ਵਿੱਚ ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਭੂਮੀ ਵਿੱਚੋਂ ਚਿੱਟੀ ਮੱਖੀ ਦੇ ਬਦਲਵੇਂ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਭੰਗ ਆਦਿ ਨੂੰ ਨਸ਼ਟ ਕਰੋ।

ਕਮਾਦ: ਪਾਣੀ ਦੀ ਬੱਚਤ ਲਈ ਗੰਨੇ ਦੀਆਂ ਲਾਈਨਾਂ ਵਿਚਕਾਰ 20-25 ਕੁੰ. ਪ੍ਰਤੀ ਏਕੜ ਦੇ ਹਿਸਾਬ ਨਾਲ ਝੋਨੇ ਦੀ ਪਰਾਲੀ ਜਾਂ ਗੰਨੇ ਦੀ ਪੱਤੀ ਵਿਛਾ ਦੇਵੋ।

  • ਕਮਾਦ ਦੀ ਫ਼ਸਲ ਨੂੰ ਅਗੇਤੀ ਫੋਟ ਦੇ ਗੜੂੰਏਂ ਤੋਂ ਬਚਾਉਣ ਲਈ ਟਰਾਈਕੋਗਰਾਮਾ ਕਿਲੋਨਸ (ਮਿੱਤਰ ਕੀੜੇ) ਰਾਹੀਂ ਸੱਤ ਦਿਨ ਪਹਿਲਾਂ ਪ੍ਰਜੀਵੀ ਕਿਰਿਆ ਕੀਤੇ ਕੌਰਸਾਇਰਾ ਦੇ ਤਕਰੀਬਨ 20,000 ਆਂਡੇ ਪ੍ਰਤੀ ਏਕੜ ਦੇ ਹਿਸਾਬ ਨਾਲ 10 ਦਿਨ ਦੇ ਫਰਕ ਨਾਲ ਵਰਤੋ।