विशेषज्ञ सलाहकार विवरण

idea99shutterstock_1135405874.jpg
द्वारा प्रकाशित किया गया था ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
पंजाब
2019-03-28 13:31:16

ਕਿਸਾਨਾਂ ਲਈ ਫ਼ਸਲਾਂ ਦਾ ਹਾਲ:

ਕਣਕ : ਕਣਕ ਦੀ ਫ਼ਸਲ ਵਿੱਚ ਨਦੀਨਾਂ ਦੀ ਰੋਕਥਾਮ ਲਈ ਨਦੀਨਾਂ ਦੇ ਬੂਟਿਆਂ ਦੇ ਸਿੱਟੇ ਬੀਜ ਪੱਕਣ ਤੋਂ ਪਹਿਲਾਂ ਦਾਤੀ ਨਾਲ ਕੱਟ ਦਿਉਇਸ ਤਰ੍ਹਾਂ ਕਰਨ ਨਾਲ ਕਣਕ ਦੀ ਅਗਲੀ ਫ਼ਸਲ ਵਿੱਚ ਗੁੱਲੀ ਡੰਡੇ ਦੀ ਸਮੱਸਿਆ ਕਾਫੀ ਘਟ ਜਾਵੇਗੀ

  • ਜੇਕਰ ਚੇਪੇ ਦਾ ਹਮਲਾ 5 ਜਾਂ ਇਸ ਤੋਂ ਵੱਧ ਪਹੁੰਚ ਜਾਵੇ ਤਾਂ 20 ਗ੍ਰਾਮ ਐਕਟਾਰਾ 25 ਡਬਲਯੂ ਜੀ ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ
  • ਪੀਲੀ ਕੁੰਗੀ ਦੀ ਰੋਕਥਾਮ ਲਈ ਕਣਕ ਦੀ ਫ਼ਸਲ ਦਾ ਲਗਾਤਾਰ ਸਰਵੇਖਣ ਕਰੋ ਅਤੇ ਨਿਸ਼ਾਨੀਆਂ ਨਜ਼ਰ ਆਉਣ ਤਾਂ 200 ਮਿ: ਲਿ: ਟਿਲਟ ਜਾਂ ਸ਼ਾਈਨ ਜਾਂ ਬੰਪਰ ਜਾਂ ਕੰਮਪਾਸ ਜਾਂ ਮਾਰਕਜੋਲ ਜਾਂ ਸਟਿਲਟ 25 ਤਾਕਤ ਨੂੰ 200 ਲਿਟਰ ਪਾਣੀ ਵਿੱਚ ਪਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ

ਤੇਲਬੀਜ :  ਜੇਕਰ ਸਰ੍ਹੋਂ ਅਤੇ ਰਾਇਆ ਦੇ 40-50 ਪ੍ਰਤੀਸ਼ਤ ਪੌਦਿਆਂ ਤੇ ਚੇਪਾ ਨਜ਼ਰ ਆਵੇ (100 ਪੌਦਿਆਂ ਪ੍ਰਤੀ ਏਕੜ) ਤਾਂ ਫ਼ਸਲ ਨੂੰ 40 ਗ੍ਰਾਮ ਐਕਟਾਰਾ 25 ਤਾਕਤ ਜਾਂ 400 ਮਿਲੀਲਿਟਰ ਰੋਗਰ 30 ਤਾਕਤ ਜਾਂ 600 ਮਿਲੀਲਿਟਰ ਡਰਸਬਾਨ 20 ਤਾਕਤ ਨੂੰ 80-125 ਲਿਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ  ਨਾਲ ਛਿੜਕਾਅ ਕਰੋ

 

ਕਮਾਦ:  ਇਨ੍ਹਾਂ ਦਿਨ੍ਹਾਂ ਵਿੱਚ ਕਮਾਦ ਦੀ ਬਿਜਾਈ ਪੂਰੀ ਕਰ ਲਵੋ ਸਿਫ਼ਾਰਸ਼ ਕੀਤੀਆਂ ਕਿਸਮਾਂ ਸੀ ਪੀ ਬੀ92, ਸੀ 118, ਸੀ ਜੇ 85, ਸੀ ਜੇ 64 (ਅਗੇਤੀਆਂ ਕਿਸਮਾਂ) ਸੀ ਪੀ ਬੀ-94, ਸੀ ਪੀ ਬੀ-93, ਸੀ ਪੀ ਬੀ-91, ਸੀ -238 ਅਤੇ ਸੀ ਜੇ 88 (ਦਰਮਿਆਨੀਆਂ, ਪਿਛੇਤੀ ਪੱਕਣ ਵਾਲੀਆਂ) ਕਿਸਮਾਂ ਬੀਜੋ