विशेषज्ञ सलाहकार विवरण

idea99vegitables.jpg
द्वारा प्रकाशित किया गया था ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
पंजाब
2019-04-16 15:01:21

 ਮਾਹਿਰਾਂ ਵਲੋਂ ਅਪ੍ਰੈਲ ਮਹੀਨੇ ਵਿੱਚ ਸਬਜ਼ੀਆਂ ਦੇ ਕੀੜੇ ਅਤੇ ਬੀਮਾਰੀਆਂ ਸੰਬੰਧੀ ਸਲਾਹ ਹੇਠ ਲਿਖੇ ਅਨੁਸਾਰ ਹੈ:

  • ਟਮਾਟਰਾਂ ਦੇ ਫ਼ਲ ਦੇ ਗੜੂੰਏਂ ਦੀ ਰੋਕਥਾਮ ਲਈ 30 ਮਿਲੀਲਿਟਰ ਫੇਮ 480 ਐਸ ਐਲ ਜਾਂ 60 ਮਿ.ਲਿ. ਕੋਰਾਜਨ 18.5 ਐਸ ਸੀ ਜਾਂ 200 ਮਿ.ਲਿ. ਇਡੋਕਸਾਕਾਰਬ 14.5 ਐਸ ਸੀ ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕੋ। 
  • ਫੇਮ ਦੇ ਛਿੜਕਾਅ ਤੋਂ ਬਾਅਦ ਫ਼ਲ ਤੋੜਨ ਲਈ 3 ਦਿਨਾਂ ਤੱਕ ਅਤੇ ਕੋਰਾਜਨ ਤੋਂ ਬਾਅਦ ਇੱਕ ਦਿਨ ਇੰਤਜ਼ਾਰ ਕਰੋ। 
  • ਟਮਾਟਰਾਂ ਦੀ ਫਸਲ ਨੂੰ ਝੁਲਸ ਰੋਗ ਤੋਂ ਬਚਾਉਣ ਲਈ ਇੰਡੋਫਿਲ ਐਮ-45 600 ਗ੍ਰਾਮ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਪਾ ਕੇ ਛਿੜਕਾਅ ਕਰੋ।