विशेषज्ञ सलाहकार विवरण

idea99maize-ak.jpg
द्वारा प्रकाशित किया गया था PAU, Ludhiana
पंजाब
2020-08-04 14:03:20

Maize Advisory from PAU

ਮੱਕੀ ਦੇ ਚੰਗੇ ਵਾਧੇ ਲਈ ਢੁਕਵੀ ਸਿੰਚਾਈ ਕਰਨਾ ਜ਼ਰੂਰੀ ਹੈ। ਜ਼ਿਆਦਾ ਦੇਰ ਤੱਕ ਪਾਣੀ ਖੜ੍ਹਾ ਮੱਕੀ ਦੀ ਫ਼ਸਲ ਸਹਾਰ ਨਹੀ ਸਕਦੀ। ਇਸ ਲਈ ਵਾਧੂ ਖੜ੍ਹਾ ਪਾਣੀ ਖੇਤ ਵਿਚੋਂ ਬਾਹਰ ਕੱਢ ਦਿਓ ਇਸ ਨਾਲ ਫਸਲ ਤੇ ਤਣਾ ਗਲਣ ਦਾ ਰੋਗ ਵੀ ਘੱਟ ਲੱਗਦਾ ਹੈ। ਖੜ੍ਹੇ ਪਾਣੀ ਦਾ ਨੁਕਸਾਨ ਨਜ਼ਰ ਆਵੇ ਤਾਂ 3 ਪ਼੍ਰਤੀਸ਼ਤ ਯੂਰੀਆ ਘੋਲ ਦੇ ਦੋ ਹਫਤੇ ਦੇ ਫਰਕ ਤੇ ਛਿੜਕਾਅ ਕਰਨ ਨਾਲ ਜਾਂ ਵਾਧੂ ਨਾਈਟਰੋਜਨ 12-24 ਕਿੱਲੋ (25-50 ਕਿੱਲੋ ਯੂਰੀਆ) ਪ਼੍ਰਤੀ ਏਕੜ ਪਾਉਣ ਨਾਲ ਨੁਕਸਾਨ ਘਟਾਇਆ ਜਾ ਸਕਦਾ ਹੈ। ਪੀ ਐਮ ਐਚ 1, ਪ੍ਰਭਾਤ ਅਤੇ ਪੰਜਾਬ ਸਵੀਟ ਕੋਰਨ ਨੂੰ 37 ਕਿੱਲੋ ਯੂਰੀਆ ਦੀ ਅਖ਼ੀਰਲੀ ਕਿਸ਼ਤ ਪ਼੍ਰਤੀ ਏਕੜ ਦੇ ਹਿਸਾਬ ਨਾਲ ਬੂਰ ਪੈਣ ਤੇ ਪਾ ਦਿਓ। ਪਰ ਪੀ ਐਮ ਐਚ 2/ਕੇਸਰੀ/ਪਰਲ ਪਾਪਕੌਰਨ ਨੂੰ 25 ਕਿੱਲੋ ਯੂਰੀਆ ਪ਼੍ਰਤੀ ਏਕੜ ਪਾਉ। ਪੱਤਿਆਂ ਦੇ ਝੁਲਸ ਰੋਗ ਦੀ ਰੋਕਥਾਮ ਲਈ ਫ਼ਸਲ ਤੇ ਇੰਡੋਫਿਲ ਐਮ-45, 200 ਗ਼੍ਰਾਮ ਨੂੰ 100 ਲਿਟਰ ਪਾਣੀ ਵਿੱਚ ਮਿਲਾ ਕੇ ਛਿੜਕਾਅ ਕਰੋ। ਮੱਕੀ ਦੇ ਗੜੂੰਏ ਦੀ ਰੋਕਥਾਮ ਲਈ ਫ਼ਸਲ ਤੇ 30 ਮਿ.ਲਿ. ਕੋਰਾਜ਼ਨ 18.5 ਤਾਕਤ ਨੂੰ 60 ਲਿਟਰ ਪਾਣੀ ਵਿੱਚ ਘੋਲ ਕੇ ਪ਼੍ਰਤੀ ਏਕੜ ਦੇ ਹਿਸਾਬ ਛਿੜਕਾਅ ਕੀਤਾ ਜਾ ਸਕਦਾ ਹੈ।