विशेषज्ञ सलाहकार विवरण

idea99collage_sugarcane_ngkfhg.jpg
द्वारा प्रकाशित किया गया था पंजाब एग्रीकल्चरल यूनिवर्सिटी, लुधियाना
पंजाब
2022-06-01 11:53:25

Management of top-borer in sugarcane crop

ਕਮਾਦ: ਕਮਾਦ ਦੀ ਫ਼ਸਲ ਨੂੰ 7-12 ਦਿਨਾਂ ਦੇ ਵਕਫ਼ੇ 'ਤੇ ਪਾਣੀ ਦਿਉ ਅਤੇ ਕਮਾਦ ਦੀਆਂ ਕਤਾਰਾਂ ਦੇ ਨਾਲ-ਨਾਲ 65 ਕਿਲੋ ਯੂਰੀਆ ਦੀ ਦੂਸਰੀ ਕਿਸ਼ਤ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਉ।

  • ਆਗ ਦੇ ਗੜੂੰਏਂ ਦੇ ਹਮਲੇ ਦੀ ਰੋਕਥਾਮ ਲਈ ਟ੍ਰਾਈਕੋਗਰਾਮਾ ਜਪੋਨੀਕਮ (ਮਿੱਤਰ ਕੀੜੇ) ਰਾਹੀਂ 7 ਦਿਨ ਪਹਿਲਾਂ ਪ੍ਰਜੀਵੀ ਕਿਰਿਆ ਕੀਤੇ ਕੌਰਸਾਇਰਾ ਦੇ ਤਕਰੀਬਨ 20,000 ਆਂਡੇ ਪ੍ਰਤੀ ਏਕੜ ਦੇ ਹਿਸਾਬ ਨਾਲ 10 ਦਿਨ ਦੇ ਫਰਕ ਨਾਲ ਵਰਤੋ। ਟ੍ਰਾਈਕੋਕਾਰਡਾਂ ਦੀ ਵਰਤੋਂ ਦੇ ਨਾਲ-ਨਾਲ, 10 ਫਿਰੋਮੋਨ ਟਰੈਪ ਪ੍ਰਤੀ ਏਕੜ ਵਰਤਣ ਨਾਲ ਆਗ ਦੇ ਗੜੂੰਏਂ ਦੀ ਸੁਚੱਜੀ ਰੋਕਥਾਮ ਕੀਤੀ ਜਾ ਸਕਦੀ ਹੈ।
  • ਜੂਨ ਦੇ ਅਖਰੀਲੇ ਹਫਤੇ ਜਾਂ ਜੁਲਾਈ ਦੇ ਪਹਿਲੇ ਹਫਤੇ ਜੇਕਰ ਹਮਲਾ 5% ਤੋ ਵੱਧ ਹੋਵੇ ਤਾਂ 10 ਕਿਲੋ ਫਰਟੇਰਾ 0.4 ਜੀ ਆਰ ਜਾਂ 12 ਕਿਲੋ ਕਾਰਬੋਫਿਊਰਾਨ 3 ਜੀ ਪ੍ਰਤੀ ਏਕੜ ਦੇ ਹਿਸਾਬ ਨਾਲ ਸ਼ਾਖਾ ਦੇ ਮੁੱਢਾਂ ਨੇੜੇ ਪਾਉ ਅਤੇ ਹਲਕੀ ਮਿੱਟੀ ਚਾੜ ਕੇ ਖੇਤ ਨੂੰ ਪਾਣੀ ਲਾ ਦਿਉ।
  • ਇਸ ਮਹੀਨੇ ਕਈ ਵਾਰ ਕਾਲੇ ਖਟਮਲ ਦਾ ਹਮਲਾ ਖ਼ਾਸ ਕਰਕੇ ਮੁੱਢੇ ਕਮਾਦ 'ਤੇ ਕਾਫ਼ੀ ਖ਼ਤਰਨਾਕ ਹੁੰਦਾ ਹੈ। ਇਸ ਦੀ ਰੋਕਥਾਮ 350 ਮਿਲੀਲਿਟਰ ਡਰਸਬਾਨ/ਲੀਥਲ/ਮਾਸਬਾਨ/ਗੋਲਡਬਾਨ 20 ਈ ਸੀ ਨੂੰ 400 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰਨ ਨਾਲ ਕੀਤੀ ਜਾ ਸਕਦੀ ਹੈ। ਛਿੜਕਾਅ ਦਾ ਰੁਖ਼ ਸਿੱਧੇ ਪੱਤਿਆਂ ਦੀ ਗੋਭ ਵੱਲ ਕਰੋ।
  • ਜ਼ਿਆਦਾ ਖੁਸ਼ਕ ਮੌਸਮ ਕਰਕੇ ਗੰਨੇ ਦੀ ਫ਼ਸਲ 'ਤੇ ਜੂੰ ਦਾ ਹਮਲਾ ਹੋ ਸਕਦਾ ਹੈ। ਕਮਾਦ ਦੀ ਫ਼ਸਲ ਦੇ ਨੇੜੇ ਤੋਂ ਬਰੂ ਦੇ ਬੂਟੇ ਪੁੱਟ ਦਿਉ ਕਿਉਂਕਿ ਇਨ੍ਹਾਂ ਬੂਟਿਆਂ ਤੋਂ ਜੂੰ ਕਮਾਦ ਦੀ ਫਸਲ 'ਤੇ ਫੈਲਦੀ ਹੈ।