विशेषज्ञ सलाहकार विवरण

idea99sugarcane-ak.jpg
द्वारा प्रकाशित किया गया था PAU, Ludhiana
पंजाब
2020-08-05 12:11:28

Sugarcane Advisory from PAU

ਕਮਾਦ ਦੀ ਫ਼ਸਲ ਡਿੱਗਣ ਤੋਂ ਰੋਕਣ ਲਈ ਅਗਸਤ ਦੇ ਅਖ਼ੀਰ ਤੱਕ ਫ਼ਸਲ ਦੇ ਮੂੰਏ ਬੰਨ੍ਹ ਦਿਉ। ਰੇਤਲੀ ਅਤੇ ਕੱਲਰ ਵਾਲੀਆਂ ਜ਼ਮੀਨਾਂ ਤੇ ਕਮਾਦ ਤੇ ਲੋਹੇ ਦੀ ਘਾਟ ਆਮ ਤੋਰ ਤੇ ਆ ਜਾਂਦੀ ਹੈ ਜਿਸ ਦੀਆਂ ਨਿਸ਼ਾਨੀਆਂ ਨਵੇਂ ਪੱਤਿਆਂ ਤੇ ਵਿਖਾਈ ਦਿੰਦੀਆਂ ਹਨ। ਨਵੇ ਪੱਤੇ ਆਮ ਤੌਰ ਤੇ ਪੀਲੇ ਜਾਂ ਚਿੱਟੇ ਰੰਗ ਦੇ ਨਜ਼ਰ ਆਉਂਦੇ ਹਨ। ਇਸ ਤੱਤ ਦੀ ਘਾਟ 1 ਪ਼੍ਰਤੀਸ਼ਤ ਫੈਰਸ ਸਲਫੇਟ (1 ਕਿਲੋ ਫੈਰਸ ਸਲਫੇਟ/ 100 ਲਿਟਰ ਪਾਣੀ) ਦੇ ਛਿੜਕਾਅ ਕਰਨ ਨਾਲ ਹੀ ਪੂਰੀ ਕਰ ਸਕਦੇ ਹਾਂ। ਹਫ਼ਤੇ ਦੇ ਵਕਫ਼ੇ ਤੇ 2-3 ਛਿੜਕਾਅ ਕਰੋ। ਵੱਖਰੀ-ਵੱਖਰੀ ਤਰ੍ਹਾਂ ਦੇ ਗੜੂੰਏ ਅਤੇ ਖਾਸ ਕਰਕੇ ਗੁਰਦਾਸਪੁਰੀ ਗੜੂੰਏ ਤੋਂ ਪ਼੍ਰਭਾਵਿਤ ਬੂਟੇ ਪੁੱਟ ਕੇ ਨਸ਼ਟ ਕਰ ਦਿਉ। ਇਹ ਕੰਮ ਹਫ਼ਤੇ ਦੇ ਵਕਫ਼ੇ ਤੇ ਕਰਦੇ ਰਹੋ ਤਾਂ ਜੋ ਗੜੂੰਆਂ ਫ਼ਸਲ ਤੇ ਅਸਰ ਨਾ ਕਰ ਸਕੇ। ਤਣੇ ਦੇ ਗੜੂੰਏਂ ਦੀ ਰੋਕਥਾਮ ਲਈ ਮਿੱਤਰ ਕੀੜਾ, ਟਰਾਈਕੋਗਰਾਮਾ ਕਿਲੋਨਸ 20,000 ਪ੍ਰਤੀ ਏਕੜ ਦੇ ਹਿਸਾਬ ਨਾਲ ਜੁਲਾਈ ਤੋਂ ਲੈ ਕੇ ਅਕਤੂਬਰ ਤੱਕ ਦਸ ਦਿਨਾਂ ਦੇ ਵਕਫੇ ਤੇ 10 ਤੋਂ 12 ਵਾਰ ਖੇਤ ਵਿੱਚ ਛੱਡੋ।ਕਮਾਦ ਦੇ ਘੋੜੇ ਦੀ ਰੋਕਥਾਮ ਲਈ 600 ਮਿ.ਲਿ. ਕਲੋਰਪਾਇਰੀਫਾਸ 20 ਈ ਸੀ 400 ਲਿਟਰ ਪਾਣੀ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।