ਵੱਧ ਜ਼ਮੀਨ ਤੇ ਇੱਕ ਤੋਂ ਵੱਧ ਟਿਊਬਵੈੱਲ ਕੁਨੈਕਸ਼ਨ ਰੱਖਣ ਵਾਲੇ ਵੱਡੇ ਕਿਸਾਨਾਂ ਨੂੰ ਹੁਣ ਸਬਸਿਡੀ ਨਹੀਂ ਮਿਲੇਗੀ। ਕੈਪਟਨ ਸਰਕਾਰ 24 ਜੁਲਾਈ ਨੂੰ ਸੱਦੀ ਕੈਬਨਿਟ ਮੀਟਿੰਗ ਵਿੱਚ ਇਸ ਮਤੇ ਨੂੰ ਪਾਸ ਕਰ ਸਕਦੀ ਹੈ।
ਛੋਟੇ ਕਿਸਾਨਾਂ ਕੋਲ ਸਿਰਫ ਇੱਕ ਟਿਊਬਵੈੱਲ ਕੁਨੈਕਸ਼ਨ ਹੈ, ਜਿਸ ਤੇ ਕੈਪਟਨ ਸਰਕਾਰ ਬਿਜਲੀ ਸਬਸਿਡੀ ਜਾਰੀ ਰੱਖੇਗੀ। ਜਿਨ੍ਹਾਂ ਕਿਸਾਨਾਂ ਕੋਲ ਇੱਕ ਤੋਂ ਵੱਧ ਟਿਊਬਵੈੱਲ ਕੁਨੈਕਸ਼ਨ ਹਨ, ਉਨ੍ਹਾਂ ਨੂੰ ਹੁਣ ਸਿਰਫ ਇੱਕ ਕੁਨੈਕਸ਼ਨ ਤੇ ਹੀ ਸਬਸਿਡੀ ਦੇਣ ਦਾ ਪ੍ਰਸਤਾਵ ਹੈ। ਸਰਕਾਰ ਇਸ ਕਦਮ ਨਾਲ ਵੱਡੇ ਜ਼ਿੰਮੀਦਾਰਾਂ ਨੂੰ ਆਰਥਿਕ ਸੁਵਿਧਾਵਾਂ ਤੋਂ ਵੱਖ ਕਰਨਾ ਚਾਹੁੰਦੀ ਹੈ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਏ.ਬੀ.ਪੀ. ਸਾਂਝਾ