ਬੇਮੌਸਮੇ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ

April 17 2019

ਮਾਲਵਾ ਪੱਟੀ ਚ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ ਪਰ ਬੀਤੀ ਰਾਤ ਪਏ ਬੇਮੌਸਮੇ ਮੀਂਹ ਅਤੇ ਹਨੇਰੀ ਕਾਰਨ ਕਿਸਾਨਾਂ ਦੇ ਚਿਹਰਿਆਂ ਤੇ ਚਿੰਤਾ ਦਿਖਾਈ ਦੇ ਰਹੀ ਹੈ। ਅੱਜ ਸਵੇਰ ਤੋਂ ਵੀ ਅਸਮਾਨ ਚ ਕਾਲੀਆਂ ਘਟਨਾਵਾਂ ਛਾਈਆਂ ਹੋਈਆਂ ਹਨ। ਇਸ ਸੰਬੰਧੀ ਕਿਸਾਨਾਂ ਦਾ ਕਹਿਣਾ ਹੈ ਕਿ ਮੌਸਮ ਦੇ ਮਿਜ਼ਾਜ ਨੂੰ ਦੇਖਦਿਆਂ ਕਿਸਾਨ ਫ਼ਸਲ ਨੂੰ ਸੰਭਾਲਣ ਦੀ ਕਾਹਲ ਚ ਹਨ। ਉੱਧਰ ਰਿਪੋਰਟਾਂ ਮੁਤਾਬਕ ਆਉਣ ਵਾਲੇ ਇੱਕ-ਦੋ ਦਿਨਾਂ ਅੰਦਰ ਮੌਸਮ ਸਾਫ਼ ਹੋਣ ਦੀ ਸੰਭਾਵਨਾ ਘੱਟ ਹੈ।


ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਅਜੀਤ