ਮਾਹਿਰਾਂ ਵੱਲੋਂ ਝੋਨੇ ਦੀ ਲਵਾਈ 25 ਤੋਂ ਕਰਨ ਦੀ ਸਲਾਹ

March 22 2019

ਪੰਜਾਬ ’ਚ ਪੈਂਦੇ 141 ਬਲਾਕਾਂ ਵਿੱਚੋਂ 108 ਤੋਂ ਵੱਧ ਅਜਿਹੇ ਬਲਾਕ ਹਨ ਜਿੱਥੇ ਪਾਣੀ ਦਾ ਪੱਧਰ ਹਰ ਸਾਲ 70 ਤੋਂ 100 ਸੈਂਟੀਮੀਟਰ ਹੇਠਾਂ ਜਾ ਰਿਹਾ ਹੈ। ਇਨ੍ਹਾਂ ਵਿੱਚੋਂ ਜਿੱਥੇ ਪਾਣੀ ਦਾ ਪੱਧਰ ਥੋੜ੍ਹਾ ਉੱਚਾ ਹੈ ਉੱਥੇ ਪਾਣੀ ਪੀਣਯੋਗ ਨਹੀਂ ਰਿਹਾ। 22 ਮਾਰਚ ਨੂੰ ਪੂਰੇ ਵਿਸ਼ਵ ’ਚ ਪਾਣੀ ਦਿਵਸ ਮਨਾਇਆ ਜਾ ਰਿਹਾ ਹੈ ਪਰ ਮਾਹਿਰਾਂ ਅਨੁਸਾਰ ਜੇਕਰ ਜ਼ਮੀਨ ਹੇਠਲੇ ਪਾਣੀ ਦੀ ਦੁਰਵਰਤੋਂ ਇਸੇ ਤਰ੍ਹਾਂ ਹੁੰਦੀ ਰਹੀ ਤਾਂ ਪੰਜ ਦਰਿਆਵਾਂ ਦੀ ਧਰਤੀ ਦੇ ਵਾਸੀਆਂ ਨੂੰ ਪਾਣੀ ਲਈ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪੀਏਯੂ ਦੇ ਸਾਬਕਾ ਅਡੀਸ਼ਨਲ ਡਾਇਰੈਕਟਰ ਰਿਸਰਚ ਡਾ. ਗੁਰਦੇਵ ਸਿੰਘ ਹੀਰਾ ਨੇ ਕਿਹਾ ਕਿ ਜੇਕਰ ਝੋਨਾ ਲਗਾਉਣ ਦੀ ਮਿਤੀ 20 ਜੂਨ ਦੀ ਥਾਂ 25 ਜੂਨ ਕਰ ਦਿੱਤੀ ਜਾਵੇ ਤਾਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਤੇਜ਼ੀ ਨਾਲ ਥੱਲੇ ਡਿਗਣ ਤੋਂ ਕਾਫੀ ਹੱਦ ਤੱਕ ਠੱਲ੍ਹ ਪਾਈ ਜਾ ਸਕਦੀ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ