This content is currently available only in Punjabi language.
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਯੂਥ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਕਿਹਾ ਕਿ ਉਹ ਕਿਸਾਨ ਬੁੱਧ ਰਾਮ ਨੂੰ ਦਿੱਤੀ ਰਕਮ ਦੇ ਕਾਨੂੰਨੀ ਸਰੋਤ ਦੱਸਣ ਜਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਜਾਂਚ ਲਈ ਤਿਆਰ ਰਹਿਣ।
ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਅਕਾਲੀ ਆਗੂ ਨੂੰ ਆਪਣੇ ਹਲਕੇ ਦੇ ਲੋਕਾਂ ਨੂੰ ਵੀ ਇਹ ਸਪੱਸ਼ਟ ਕਰਨਾ ਹੋਵੇਗਾ ਕਿ ਆਪਣੇ ਹਲਕੇ ਵਿੱਚੋਂ ਕਿਸੇ ਗ਼ਰੀਬ ਪਰਿਵਾਰ ਦੀ ਸਹਾਇਤਾ ਕਰਨ ਦੀ ਥਾਂ ਉਸਨੇ ਹੋਰ ਇਲਾਕੇ ਦੇ ਕਿਸਾਨ ਨੂੰ ਕਿਉਂ ਚੁਣਿਆ। ਬਿਕਰਮ ਮਜੀਠੀਆ ਵੱਲੋਂ ਅਸਤੀਫ਼ੇ ਦੀ ਮੰਗ ਦੇ ਮੁੱਦੇ ਬਾਰੇ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਦਿਨ ਨਹੀਂ ਭੁੱਲਣੇ ਚਾਹੀਦੇ ਜਦੋਂ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰਨ ਦੇ ਬਾਵਜੂਦ ਅਸਤੀਫ਼ੇ ਦੀ ਪੇਸ਼ਕਸ਼ ਨਹੀਂ ਕੀਤੀ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune