This content is currently available only in Punjabi language.
ਪਰਾਲੀ ਸਾੜਨ ਤੋਂ ਰੋਕਣ ਅਤੇ ਨਵਿਆਉਣਯੋਗ ਊਰਜਾ ਨੂੰ ਹੁਲਾਰਾ ਦੇਣ ਲਈ ਕੈਪਟਨ ਸਰਕਾਰ ਨੇ 630 ਕਰੋੜ ਰੁਪਏ ਵਾਲੇ ਬਾਇਓ-ਫਿਊਲ ਪ੍ਰਾਜੈਕਟ ਲਈ ਵਿਰਗੋ ਕਾਰਪੋਰੇਸ਼ਨ ਨਾਲ ਸਮਝੌਤੇ ’ਤੇ ਸਹੀ ਪਾਈ ਹੈ। ਇਸ ਵਾਸਤੇ ਅਮਰੀਕਾ ਦੀ ਹਨੀਵੈਲ ਵੱਲੋਂ ਤਕਨਾਲੋਜੀ ਮੁਹੱਈਆ ਕਰਵਾਈ ਜਾਵੇਗੀ। ਵਿਰਗੋ ਝੋਨੇ ਦੀ ਪਰਾਲੀ ਤੋਂ ਬਾਇਓ ਫਿਊਲ ਬਣਾਉਣ ਲਈ ਤਕਨਾਲੋਜੀ ਵਰਤਣ ਵਾਸਤੇ ਰੈਪਿਡ ਥਰਮਲ ਪ੍ਰੋਸੈਸਿੰਗ ਪਲਾਂਟ ਸਥਾਪਿਤ ਕਰੇਗੀ, ਜਿਸ ਨਾਲ 150 ਸਿੱਧੀਆਂ ਤੇ 500 ਅਸਿੱਧੀਆਂ ਨੌਕਰੀਆਂ ਮੁਹੱਈਆ ਹੋਣਗੀਆਂ। ਅੱਜ ਇਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਕੈਨਥ ਆਈ ਜਸਟਿਰ ਦੀ ਹਾਜ਼ਰੀ ਵਿੱਚ ਸਮਝੌਤੇ ’ਤੇ ਦਸਤਖ਼ਤ ਕੀਤੇ ਗਏ। ਇਸ ਮੌਕੇ ਵਿਰਗੋ ਦੇ ਐੱਮਡੀ ਕਾਨਵ ਮੋਂਗਾ ਵੀ ਹਾਜ਼ਰ ਸਨ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune