This content is currently available only in Punjabi language.
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਭਾਰਤੀ ਖੇਤੀਬਾੜੀ ਯੂਨੀਵਰਸਿਟੀਆਂ ਦੇ ਸੰਗਠਨ ਵੱਲੋਂ ‘ਆਰਟੀਫੀਸ਼ੀਅਲ ਇੰਟੈਲੀਜੈਂਸ ਫਾਰ ਸਮਾਰਟ ਐਗਰੀਕਲਚਰ’ ਵਿਸ਼ੇ ’ਤੇ ਕਰਵਾਈ ਜਾ ਰਹੀ 43ਵੀਂ ਵਾਈਸ ਚਾਂਸਲਰ ਕਨਵੈਨਸ਼ਨ ਸਮਾਰਟ ਖੇਤੀ ਦੇ ਰਾਹ ਤੁਰਨ ਦੇ ਅਹਿਦ ਨਾਲ ਅੱਜ ਸਮਾਪਤ ਹੋ ਗਈ।
ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਅਤੇ ਸੈਸ਼ਨ ਦੇ ਸਹਿ ਚੇਅਰਮੈਨ ਡਾ. ਅਮਰਜੀਤ ਸਿੰਘ ਨੰਦਾ ਨੇ ਕਿਹਾ ਕਿ ਖੇਤੀਬਾੜੀ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਲਈ ਨੀਤੀਗਤ ਯੋਜਨਾਬੰਦੀ ਕਰਨ ਦੀ ਲੋੜ ਹੈ ਤਾਂ ਜੋ ਮਿੱਥੇ ਟੀਚਿਆਂ ਦੀ ਪੂਰਤੀ ਕੀਤੀ ਜਾ ਸਕੇ। ਪੀਏਯੂ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਸਮੁੱਚੇ ਵਿਚਾਰ-ਵਟਾਂਦਰੇ ਦੀਆਂ ਸਿਫ਼ਾਰਸ਼ਾਂ ਖੇਤੀ ਨੂੰ ਨਵੇਂ ਦਿਸ਼ਾ-ਨਿਰਦੇਸ਼ ਦੇਣ ਵਿਚ ਮਦਦ ਕਰਨਗੀਆਂ।
ਭਾਰਤ ਦੀਆਂ ਖੇਤੀ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਇਸ ਕਨਵੈਨਸ਼ਨ ਮੌਕੇ ਮਿਲੇ ਸੁਝਾਅ ਅੱਗੇ ਭਾਰਤ ਸਰਕਾਰ ਅਤੇ ਰਾਜ ਸਰਕਾਰਾਂ ਨੂੰ ਭੇਜੇ ਜਾਣਗੇ ਤਾਂ ਜੋ ਖੇਤੀ ਸਬੰਧੀ ਨੀਤੀ ਘੜਦਿਆਂ ਇਸ ਖੇਤਰ ਦੀਆਂ ਨਵੀਆਂ ਦਰਪੇਸ਼ ਲੋੜਾਂ ਨੂੰ ਧਿਆਨ ਵਿਚ ਰੱਖਿਆ ਜਾ ਸਕੇ। ਅਖ਼ੀਰ ਵਿਚ ਪੀਏਯੂ ਦੇ ਵਾਈਸ ਚਾਂਸਲਰ ਡਾ. ਢਿੱਲੋਂ ਨੇ ਇੰਡੀਅਨ ਐਗਰੀਕਲਚਰਲ ਯੂਨੀਵਰਸਿਟੀਜ਼ ਐਸੋਸੀਏਸ਼ਨ ਦਾ ਧੰਨਵਾਦ ਕੀਤਾ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune