ਨਵੀਂ ਦਿੱਲੀ, 6 ਨਵੰਬਰ
ਭਾਰਤ ਨੂੰ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੇ ਨਾਲ ਹੀ ਅਗਲੇ ਪੰਜ ਸਾਲਾਂ ’ਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ 10 ਗੁਣਾ ਤੋਂ ਵੱਧ ਵਧਾਉਣ ਦਾ ਟੀਚਾ ਰਖਣਾ ਚਾਹੀਦਾ ਹੈ। ਸੀਆਈਆਈ ਵੱਲੋਂ ਅੱਜ ਜਾਰੀ ਬਿਆਨ ’ਚ ਰੇਲ ਮੰਤਰੀ ਪਿਊਸ਼ ਗੋਇਲ ਦੇ ਹਵਾਲੇ ਨਾਲ ਕਿਹਾ ਗਿਆ ਕਿ ਫੂਡ ਪ੍ਰੋਸੈਸਿੰਗ ਸੈਕਟਰ ’ਚ ਵਾਧੇ ਲਈ ਉਛਾਲ ਦੀ ਲੋੜ ਹੈ। ਇਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 2022 ਤਕ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੇ ਸੁਫਨੇ ਨਾਲ ਜੋੜਿਆ ਜਾਣਾ ਚਾਹੀਦਾ ਹੈ। -ਪੀਟੀਆਈ
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
Source:Punjabi Tribune