20 ਜੂਨ ਤੋਂ ਬਾਅਦ ਝੋਨਾ ਲਾਉਣ ਦੀ ਸਰਕਾਰ ਨੇ ਦਿੱਤੀ ਮਨਜ਼ੂਰੀ

April 25 2018

ਚੰਡੀਗੜ੍ਹ (ਬਿਊਰੋ) - ਪੰਜਾਬ ਸਰਕਾਰ ਨੇ ਝੋਨੇ ਦੀ ਲਵਾਈ ਪਿਛਲੇ ਸਾਲਾਂ ਦੇ ਮੁਕਾਬਲੇ ਪੰਜ ਦਿਨ ਹੋਰ ਪਿਛੇਤੀ ਕਰਨ ਲਈ ਹੁਕਮ ਜਾਰੀ ਕਰ ਦਿੱਤੇ ਹਨ, ਜਿਸ ਕਰਕੇ ਆਉਂਦੇ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ ਦੀ ਲਵਾਈ 20 ਜੂਨ ਤੋਂ ਸ਼ੁਰੂ ਹੋਵੇਗੀ। ਇਸ ਦੀ ਜਾਣਕਾਰੀ ਦਿੰਦੇ ਹੋਏ ਵਧੀਕ ਮੁੱਖ ਸਕੱਤਰ (ਵਿਕਾਸ) ਵਿਸ਼ਵਜੀਤ ਖੰਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਪਨੀਰੀ ਦੀ ਬੀਜਾਈ ਅਤੇ ਝੋਨੇ ਦੀ ਲਵਾਈ 5 ਦਿਨ ਪਿਛੇਤੀ ਕਰ ਦਿੱੱਤੀ ਹੈ, ਜਿਸ ਕਾਰਨ ਇਸ ਸਾਲ ਝੋਨੇ ਦੀ ਬੀਜਾਈ 20 ਜੂਨ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਦਾ ਮੁੱਖ ਮਕਸਦ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣਾ ਅਤੇ ਸੂਬੇ ਨੂੰ ਮਾਰੂਥਲ ਬਣਨ ਤੋਂ ਠੱਲ੍ਹ ਪਾਉਣਾ ਹੈ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

Source: Jagbani