ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 12 ਲੱਖ 32 ਹਜ਼ਾਰ 890 ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 12 ਲੱਖ 30 ਹਜ਼ਾਰ 496 ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ| ਇਸ ਤਹਿਤ ਕਿਸਾਨਾਂ ਨੂੰ 1808 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ| ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਇਨ੍ਹਾਂ ਮੰਡੀਆਂ ਵਿੱਚ ਇਸ ਸਾਲ 14 ਲੱਖ 92 ਹਜ਼ਾਰ 744 ਟਨ ਝੋਨਾ ਆਉਣ ਦੀ ਸੰਭਾਵਨਾ ਹੈ, ਜੋ ਪਿਛਲੇ ਸਾਲ ਨਾਲ਼ੋਂ ਵੱਧ ਹੈ| ਉਨ੍ਹਾਂ ਅੱਗੇ ਦੱਸਿਆ ਕਿ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 12223 ਟਨ ਝੋਨਾ ਵਿਕਣ ਲਈ ਆਇਆ| ਇਸ ਵਿੱਚੋਂ 12695 ਟਨ ਝੋਨੇ ਦੀ ਖਰੀਦ ਕੀਤੀ ਗਈ ਹੈ|
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
Source:Punjabi Tribune

                                
                                        
                                        
                                        
                                        
 
                            