ਲਾਵਾਰਿਸ ਪਸ਼ੂਆਂ ਵੱਲੋਂ ਕਣਕ ਦੀ ਫਸਲ ਦੇ ਕੀਤੇ ਜਾ ਰਹੇ ਉਜਾੜੇ ਕਾਰਨ ਕਿਸਾਨ ਕਾਫੀ ਪ੍ਰੇਸ਼ਾਨ ਹਨ। ਇਸ ਦੇ ਨਾਲ ਹੀ ਇਹ ਪਸ਼ੂ ਸਹਿਰ ’ਚ ਟਰੈਫਿਕ ’ਚ ਵਿਘਨ ਪਾਉਂਦੇ ਹਨ ਅਤੇ ਜਾਨੀ ਨੁਕਸਾਨ ਵੀ ਕਰਦੇ ਹਨ। ਕਿਸਾਨਾਂ ਨੇ ਪ੍ਰਸ਼ਾਸਨ ਤੋਂ ਅਵਾਰਾ ਪਸ਼ੂਆਂ ਤੋਂ ਰਾਹਤ ਦਿਵਾਉਣ ਦੀ ਮੰਗ ਕੀਤੀ ਹੈ।
ਇਲਾਕੇ ਦੇ ਕਿਸਾਨਾਂ ਜਗਦੇਵ ਸਿੰਘ, ਬਲਵੀਰ ਸਿੰਘ, ਭੁਪਿੰਦਰ ਸਿੰਘ, ਕੁਲਦੀਪ ਸਿੰਘ ਆਦਿ ਦਾ ਕਹਿਣਾ ਹੈ ਕਿ ਅਵਾਰਾ ਪਸ਼ੂਆਂ ਨੇ ਉਨ੍ਹਾਂ ਦਾ ਨੱਕ ’ਚ ਦਮ ਕਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਉਹਨਾਂ ਨੂੰ ਰਾਤ-ਰਾਤ ਭਰ ਬੈਠ ਕੇ ਇਹਨਾਂ ਪਸ਼ੂਆਂ ਤੋਂ ਫਸਲਾਂ ਦੀ ਰਾਖੀ ਕਰਨੀ ਪੈਂਦੀ ਹੈ। ਲੋਕ ਇਸ ਸਬੰਧੀ ਪ੍ਰਸ਼ਾਸਨ ਤੋਂ ਕੋਈ ਠੋਸ ਹੱਲ ਚਾਹੁੰਦੇ ਹਨ ਅਤੇ ਜੋ ਵੀ ਇਹ ਪਸ਼ੂਆਂ ਨੂੰ ਰਸਤੇ ਜਾਂ ਖੇਤਾਂ ’ਚ ਛੱਡ ਕੇ ਜਾਂਦੇ ਹਨ ਉਨ੍ਹਾਂ ਉਪੱਰ ਸ਼ਖਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਸਬੰਧੀ ਐਸ.ਡੀ.ਐਮ. ਰਾਏਕੋਟ ਹਿੰਮਾਸ਼ੂ ਗੁਪਤਾ ਨੇ ਕਿਹਾ ਕਿ ਉਹ ਸਥਾਨਕ ਗਊਸ਼ਾਲਾ ਪ੍ਰਬੰਧਕ ਕਮੇਟੀਆਂ ਨਾਲ ਗੱਲਬਾਤ ਕਰਕੇ ਇਸ ਸਮੱਸਿਆ ਦਾ ਹੱਲ ਕਰਨਗੇ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ - Punjabi Tribune