Punjab Budget 2020- ਜਾਣੋ ਇਸ ਸਾਲ ਦੇ ਬਜਟ ‘ਚ ਕਿਸਾਨਾਂ ਲਈ ਕੀ ਹੈ ਖ਼ਾਸ

February 29 2020

ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਦਾ ਚੌਥਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੰਜਾਬ ਦੇ ਕਿਸਾਨਾਂ ਲਈ ਕੁਝ ਵੱਡੇ ਐਲਾਨ ਕੀਤੇ ਗਏ ਹਨ। ਬਜਟ ਦੌਰਾਨ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਲਈ ਮੁਫ਼ਤ ਬਿਜਲੀ ਦੀ ਸਹੂਲਤ ਜਾਰੀ ਰੱਖੇਗੀ।

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਮੇਕ ਇਨ ਪੰਜਾਬ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਵਾਰ ਪੰਜਾਬ ਸਰਕਾਰ ਦਾ ਕੁੱਲ ਬਜਟ ਕਰੀਬ 1 ਲੱਖ 54 ਹਜ਼ਾਰ 805 ਕਰੋੜ ਹੈ। ਇਸ ਦੇ ਨਾਲ ਹੀ ਪੰਜਾਬ ‘ਤੇ 2 ਲੱਖ 48 ਹਜ਼ਾਰ 230 ਕਰੋੜ ਰੁਪਏ ਦਾ ਕਰਜ਼ਾ ਹੈ। ਬਜਟ ਵਿਚ ਸਰਕਾਰ ਵੱਲੋਂ ਕਿਸਾਨਾਂ ਲਈ 2 ਹਜ਼ਾਰ ਕਰੋੜ ਰਾਖਵੇਂ ਰੱਖੇ ਗਏ ਹਨ।

ਪੰਜਾਬ ਸਰਕਾਰ ਦੇ ਬਜਟ ਵਿਚ 520 ਕਰੋੜ ਰੁਪਏ ਗੈਰ-ਜ਼ਮੀਨੇ ਅਤੇ ਖੇਤ ਮਜ਼ਦੂਰਾਂ ਦੇ ਕਰਜ਼ ਲਈ ਰਾਖਵੇਂ ਰੱਖੇ ਗਏ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਵਿਖੇ ਨਵੀਆਂ ਖੇਤੀਬਾੜੀ ਯੂਨੀਵਰਸਿਟੀਆਂ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਵੱਲੋਂ ਖੇਤ ਮਜ਼ਦੂਰਾਂ ਲਈ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ ਮੰਡੀ ਫੀਸ 4 ਤੋਂ 1 ਫੀਸਦੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਪੀਣ ਵਾਲੇ ਪਾਣੀ ਲਈ 2 ਹਜ਼ਾਰ 29 ਕਰੋੜ ਰੱਖੇ ਗਏ ਹਨ। ਬਜਟ 2020-21 ਵਿਚ ਅਵਾਰਾ ਪਸ਼ੂਆਂ ਦੇ ਹੱਲ ਲਈ 25 ਕਰੋੜ ਰਾਖਵੇਂ ਰੱਖੇ ਗਏ ਹਨ।

ਮਨਪ੍ਰੀਤ ਬਾਦਲ ਨੇ ਪਰਾਲੀ ਨਾ ਸਾੜਨ ‘ਤੇ ਕਿਸਾਨਾਂ ਨੂੰ ਬੋਨਸ ਦੇਣ ਦਾ ਐਲਾਨ ਵੀ ਕੀਤਾ ਹੈ। ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਸਾਨਾਂ ਨੂੰ ਜੀਰੀ ਦੀ ਬਜਾਏ ਮੱਕੀ ਦੀ ਫ਼ਸਲ ਨੂੰ ਤਰਜੀਹ ਦੇਣ ਲਈ ਕਿਹਾ ਹੈ। ਇਸ ਦੌਰਾਨ ਮਨਪ੍ਰੀਤ ਬਾਦਲ ਨੇ ਕਿਹਾ ਕਿ ਹੁਣ ਆਮਦਨ ਜ਼ਿਆਦਾ ਖਰਚੇ ਘੱਟ ਹੋਣਗੇ। 


ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਰੋਜ਼ਾਨਾ ਸਪੋਕਸਮੈਨ