ਅਗਲੇ 3 ਦਿਨ ਜੇ ਕੀਤੇ ਚੱਲੇ ਹੋ ਤਾਂ ਜਾਣ ਲਵੋ ਮੌਸਮ ਵਿਭਾਗ ਦੀ ਚੇਤਾਵਨੀ

July 30 2020

ਪੰਜਾਬ ਚ ਕਈ ਥਾਵਾਂ ਤੇ ਮੀਂਹ ਪੈਣ ਨਾਲ ਗਰਮੀ ਤੋਂ ਕੁਝ ਤੋਂ ਰਾਹਤ ਮਿਲੀ ਹੈ।  ਸੰਗਰੂਰ ਵਿੱਚ ਬੁੱਧਵਾਰ ਨੂੰ 10 ਮਿਲੀਮੀਟਰ ਬਾਰਸ਼ ਹੋਈ। ਅੰਮ੍ਰਿਤਸਰ, ਰੋਪੜ ਵਿੱਚ ਵੀ ਬਾਰਸ਼ ਹੋਈ। ਮੋਹਾਲੀ ਤੇ ਚੰਡੀਗੜ੍ਹ ਚ ਵੀ ਅੱਜ ਹਲਕੀ ਬਾਰਸ਼ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ, ਅਗਲੇ 3 ਦਿਨਾਂ ਵਿੱਚ ਹਲਕੀ ਤੋਂ ਦਰਮਿਆਨੀ ਅਤੇ ਤੇਜ਼ ਬਾਰਸ਼ ਦੀ ਸੰਭਾਵਨਾ ਹੈ।

ਪਿਛਲੇ ਕੁੱਝ ਦਿਨਾਂ ਤੋਂ ਮੌਨਸੂਨ ਦੀ ਚੰਗੀ ਬਾਰਸ਼ ਨਾ ਹੋਣ ਕਾਰਨ ਦਿਨ ਦਾ ਪਾਰਾ ਵੀ ਅਚਾਨਕ ਵੱਧ ਗਿਆ ਹੈ। ਇਸ ਸਮੇਂ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਇਹ 38 ਡਿਗਰੀ ਤੱਕ ਪਹੁੰਚ ਗਿਆ, ਜੋ ਆਮ ਨਾਲੋਂ 3 ਡਿਗਰੀ ਵੱਧ ਹੈ। ਮੌਸਮ ਵਿਭਾਗ ਅਨੁਸਾਰ 2 ਅਗਸਤ ਤੱਕ ਬਾਰਸ਼ ਹੋਣ ਦੀ ਸੰਭਾਵਨਾ ਹੈ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live