ਕੋਰੋਨਾ ਵਾਇਰਸ ਤੋਂ ਬਚਣ ਲਈ ਪੂਰੇ ਦੇਸ਼ ਵਿਚ ਲੌਕਡਾਊਨ ਕੀਤਾ ਗਿਆ ਹੈ। ਇਸ ਦੌਰਾਨ ਕੇਰਲ ਦਾ ਇਕ ਕਿਸਾਨ ਅਪਣਾ ਨਾਂਅ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ਵਿਚ ਦਰਜ ਕਰਵਾਉਣ ਦੀ ਤਿਆਰੀ ਵਿਚ ਹੈ। ਦਰਅਸਲ ਕਿਸਾਨ ਪਰਿਵਾਰ ਨੇ ਇਕ ਭਾਰੀ ਕਟਹਲ ਉਗਾਇਆ ਹੈ।
ਪਰਿਵਾਰ ਦੇ ਇਕ ਮੈਂਬਰ ਨੇ ਦੱਸਿਆ ਕਿ ਇਸ ਕਟਹਲ ਦਾ ਵਜ਼ਨ 51.4 ਕਿਲੋਗ੍ਰਾਮ ਤੋਂ ਜ਼ਿਆਦਾ ਹੈ। ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਹੁਣ ਤੱਕ ਦੇ ਸਭ ਤੋਂ ਭਾਰੀ ਕਟਹਲ ਦਾ ਵਜ਼ਨ 42.72 ਕਿਲੋਗ੍ਰਾਮ ਹੈ, ਜੋ ਪੁਣੇ ਵਿਚ ਪਾਇਆ ਗਿਆ ਸੀ।
ਇਸ ਲਈ ਉਹਨਾਂ ਨੇ ਗਿਨੀਜ਼ ਵਰਲਡ ਅਤੇ ਲਿਮਕਾ ਬੁੱਕ ਆਫ ਰਿਕਾਰਡਸ ਲਈ ਅਪਲਾਈ ਵੀ ਕਰ ਦਿੱਤਾ ਹੈ। ਕਟਹਲ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਹਨ ਕੋਈ ਹੈਰਾਨ ਰਹਿ ਗਿਆ ਹੈ। ਇਹ ਕਟਹਲ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਲੋਕ ਇਹਨਾਂ ਤਸਵੀਰਾਂ ਨੂੰ ਸ਼ੇਅਰ ਕਰ ਰਹੇ ਹਨ ਅਤੇ ਤਰ੍ਹਾਂ-ਤਰ੍ਹਾਂ ਦੀ ਪ੍ਰਤੀਕਿਰਿਆ ਵੀ ਦੇ ਰਹੇ ਹਨ। ਇਸ ਤੋਂ ਇਲਾਵਾ ਕੁੱਝ ਲੋਕ ਉਹਨਾਂ ਦੇ ਪਰਿਵਾਰ ਨੂੰ ਗਿਨੀਜ਼ ਵਰਲਡ ਅਤੇ ਲਿਮਕਾ ਬੁੱਕ ਆਫ ਰਿਕਾਰਡਸ ਵਿਚ ਨਾਂਅ ਦਰਜ ਕਰਵਾਉਣ ਲਈ ਵਧਾਈਆਂ ਵੀ ਦੇ ਰਹੇ ਹਨ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਰੋਜ਼ਾਨਾ ਸਪੋਕਸਮੈਨ