ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਚ ਹੋ ਰਹੇ ਖੇਤੀ ਕਾਰਜਾਂ ਦੀ ਸਮੀਖਿਆ ਲਈ ਸਥਾਨਕ ਜ਼ਿਲ੍ਹਾ ਪ੍ਰਬੰਧੀ ਕੰਪਲੈਕਸ ਚ ਦਫਤਰ ਮੁੱਖ ਖੇਤੀਬਾੜੀ ਅਫਸਰ ਵਿਖੇ ਮਹੀਨਾਵਾਰੀ ਮੀਟਿੰਗ ਡਾ.ਹਰਤਰਨਪਾਲ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਚ ਡਾ.ਅਮਰੀਕ ਸਿੰਘ, ਡਾ. ਹਰਿੰਦਰ ਸਿੰਘ ਬੈਂਸ, ਡਾ. ਰਜਿੰਦਰ ਕੁਮਾਰ ਖੇਤੀਬਾੜੀ ਅਫਸਰ, ਡਾ. ਪਿ੍ਰਅੰਕਾ, ਡਾ. ਮਨਦੀਪ ਕੌਰ, ਡਾ. ਭਾਰਤ ਭੂਸ਼ਣ, ਡਾ. ਅਰਜੁਨ ਸਿੰਘ, ਡਾ. ਦੇਵ ਦੱਤ, ਡਾ. ਪਿ੍ਰਤਪਾਲ ਸਿੰਘ ਖੇਤੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਸੁਭਾਸ਼ ਚੰਦਰ, ਰਵਿੰਦਰ ਸਿੰਘ, ਜਤਿੰਦਰ ਕੁਮਾਰ ਖੇਤੀ ਵਿਸਥਾਰ ਅਫਸਰ, ਡਾ.ਵਿਕਰਾਂਤ ਧਵਨ ਡਿਪਟੀ ਪੀਡੀ ਆਤਮਾ ਰਾਜ ਕੁਮਾਰ ਸਮੇਤ ਸਮੁੱਚਾ ਸਟਾਫ ਹਾਜ਼ਰ ਸੀ। ਡਾ. ਹਰਤਰਨਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕਰੀਬ 27 ਹਜ਼ਾਰ ਹੈਕਟਰ ਰਕਬੇ ਚ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਕੀਤੀ ਜਾਵੇਗੀ। ਮਿਆਰੀ ਬਾਸਮਤੀ ਪੈਦਾ ਕਰਨ ਲਈ ਕਰੀਬ 2 ਹਜ਼ਾਰ ਹੈਕਟਰ ਰਕਬਾ ਬਾਸਮਤੀ ਹੇਠ ਲਿਆਉਣ ਦਾ ਟੀਚਾ ਮਿਥਿਆ ਗਿਆ, ਜਿਸ ਨੂੰ ਅਗਲੇ ਕੁਝ ਦਿਨਾਂ ਵਿੱਚ ਪੂਰਾ ਕਰ ਲਿਆ ਜਾਵੇਗਾ। ਬਾਸਮਤੀ ਦੀ ਮਿਆਰੀ ਉਪਜ ਪੈਦਾ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲੇ੍ਹ ਅੰਦਰ ਵਿਸ਼ੇਸ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕ ਦਵਾਈਆਂ ਦੀ ਬਾਸਮਤੀ ਤੇ ਸਪਰੇਅ ਨਾ ਕਰਨ ਦੀ ਅਪੀਲ ਕੀਤੀ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਪੰਜਾਬੀ ਜਾਗਰਣ