ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾਂ ਦੇ ਸੱਦੇ ਤੇ ਬਲਾਕ ਸ਼ਹਿਣਾ ਦੇ ਕਿਸਾਨਾਂ ਨੇ ਐੱਸ.ਡੀ.ਐਮ. ਦਫ਼ਤਰ ਵਿਖੇ ਕੈਪਟਨ ਖ਼ਿਲਾਫ਼ ਕਰਜ਼ਾ ਮੁਆਫ਼ੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਨੇ ਜੋ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਨੂੰ ਲੈ ਕੇ ਵਾਅਦੇ ਕੀਤੇ ਸੀ ਉਹ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਨੇ ਜੋ ਪਿੰਡ ਚ ਜਾ ਕੇ ਕਰਜ਼ਾ ਮੁਆਫ਼ੀ ਦੇ ਫਾਰਮ ਭਰੇ ਸਨ ਉਹ ਫਾਰਮ ਅੱਜ ਐੱਸ.ਡੀ.ਐਮ ਨੂੰ ਦਿੱਤੇ ਜਾਣਗੇ ਤਾਂ ਜੋ ਕਿਸਾਨਾਂ ਦਾ ਕਰਜ਼ਾ ਮੁਆਫ਼ ਹੋ ਸਕੇ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਅਜੀਤ