ਘਾੜ ਇਲਾਕੇ ਦੇ ਪਿੰਡ ਖਿਜ਼ਰਾਬਾਦ ਦੀ ਅਨਾਜ ਮੰਡੀ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਮਾਰਕੀਟ ਕਮੇਟੀ ਕੁਰਾਲੀ ਦੇ ਸਕੱਤਰ ਹਰਮਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਣਕ ਦੀ ਖਰੀਦ ਦਾ ਕੰਮ ਸ਼ੁਰੂ ਹੋਇਆ। ਅੱਜ ਪਹਿਲੇ ਦਿਨ ਖ਼ਰੀਦ ਸ਼ੁਰੂ ਕਰਦਿਆਂ ਇੰਸਪੈਕਟਰ ਯਸ਼ਪਾਲ ਸਿੰਘ ਬਰਾੜ ਵੱਲੋਂ 1840 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਣਕ ਦੀ ਖਰੀਦ ਕੀਤੀ ਗਈ। ਇਸ ਮੌਕੇ ਹਾਜ਼ਰ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਸੁੱਕੀ ਅਤੇ ਸਾਫ਼ ਸੁਥਰੀ ਕਣਕ ਲਿਆਉਣ ਦੀ ਅਪੀਲ ਕੀਤੀ। ਇਸੇ ਦੌਰਾਨ ਮਾਰਕਿਟ ਕਮੇਟੀ ਦੇ ਸਕੱਤਰ ਹਰਮਿੰਦਰਪਾਲ ਸਿੰਘ ਨੇ ਦੱਸਿਆ ਕਿ ਕੁਰਾਲੀ ਤੇ ਖਿਜ਼ਰਾਬਾਦ ਦੀ ਅਨਾਜ ਮੰਡੀ ਵਿੱਚ ਕਣਕ ਦੀ ਫਸਲ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਪੰਜਾਬੀ ਟ੍ਰਿਬਿਊਨ