ਖੇਤੀਬਾੜੀ ਵਿਭਾਗ ਵਲੋਂ ਪੈਸਟੀਸਾਈਡ ਡੀਲਰਾਂ ਨਾਲ ਮੀਟਿੰਗ

July 31 2019

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਵਿਭਾਗ ਵਲੋਂ ਸੰਗਤ ਮੰਡੀ ਵਿਖੇ ਬਲਾਕ ਸੰਗਤ ਦੇ ਸਮੂਹ ਪੈਸਟੀਸਾਈਡ ਡੀਲਰਾਂ ਨਾਲ ਮੀਟਿੰਗ ਕੀਤੀ ਗਈ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਸਮਾਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਮੀਟਿੰਗ ਪੰਜਾਬ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਗੁਰਾਂਦਿੱਤਾ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਰਵਾਈ ਗਈ। ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਬਲਾਕ ਖੇਤੀਬਾੜੀ ਅਫ਼ਸਰ ਡਾ. ਧਰਮਪਾਲ ਮੌਰਿਆ ਨੇ ਆਪਣੇ ਸੰਬੋਧਨ ਚ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਉਤਪਾਦ ਮੁਹੱਈਆ ਕਰਾਉਣਾ ਖੇਤੀਬਾੜੀ ਵਿਭਾਗ ਅਤੇ ਡੀਲਰਾਂ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਪੈਸਟੀਸਾਈਡ ਡੀਲਰਾਂ ਨੂੰ ਖੇਤੀ ਉਤਪਾਦ ਸਿਰਫ਼ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ ਤਹਿਤ ਹੀ ਪੱਕੇ ਬਿਲ ਤੇ ਵੇਚਣ ਲਈ ਕਿਹਾ। ਮੀਟਿੰਗ ਦੌਰਾਨ ਡਾ. ਅਸਮਾਨਪ੍ਰੀਤ ਸਿੰਘ ਸਿੱਧੂ ਖੇਤੀਬਾੜੀ ਵਿਕਾਸ ਅਫ਼ਸਰ ਨੇ ਆਏ ਹੋਏ ਪੈਸਟੀਸਾਈਡ ਡੀਲਰਾਂ ਨੂੰ ਬਾਸਮਤੀ ਉੱਤੇ 9 ਪਾਬੰਦੀਸ਼ੁਦਾ ਰਸਾਇਣਾਂ ਨਾ ਵੇਚਣ ਦੀ ਹਦਾਇਤ ਕੀਤੀ। ਡਾ. ਅਮਨਪ੍ਰੀਤ ਸਿੰਘ ਸੰਧੂ ਏ.ਡੀ.ਓ. ਨੇ ਆਏ ਡੀਲਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪੈਸਟੀਸਾਈਡ ਡੀਲਰ ਸੁਰਿੰਦਰ ਕੁਮਾਰ ਛਿੰਦੀ, ਪਵਨ ਕੁਮਾਰ ਟੈਣੀ, ਰਾਜਾ ਬੁਲਾਢੀਆ, ਪਵਨ ਕੁਮਾਰ ਗਰਗ, ਕਸ਼ਮੀਰੀ ਲਾਲ, ਅਮਿਤ ਕੁਮਾਰ, ਗੁਰਪ੍ਰੀਤ ਔਲਖ ਸੇਖੂ, ਬਲਰਾਜ ਸਿੰਘ ਪੱਕਾ ਕਲਾਂ, ਸ਼ਿਵਰਾਜ ਸਿੰਘ ਨੰਦਗੜ੍ਹ, ਰੋਹਿਤ ਕੁਮਾਰ ਕਾਲਝਰਾਣੀ ਤੇ ਬਲਵਿੰਦਰ ਸਿੱਧੂ ਕਾਲਝਰਾਣੀ ਨੇ ਭਾਗ ਲਿਆ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਅਜੀਤ