ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਹਵਾਵਾਂ ਦੇ ਪਹੁੰਚਣ ਕਾਰਨ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਮੌਸਮ ਖੁਸ਼ਗਵਾਰ ਹੋ ਗਿਆ ਹੈ, ਪਰ ਪੰਜਾਬ ਚ ਮਾਨਸੂਨ ਹਵਾਵਾਂ 10 ਦਿਨ ਦੇਰੀ ਨਾਲ ਪਹੁੰਚ ਰਹੀਆਂ ਹਨ। ਹੁਣ ਮਾਨਸੂਨ ਹਵਾਵਾਂ ਸੱਤ ਜੁਲਾਈ ਤੋਂ ਬਾਅਦ ਪੰਜਾਬ ਵਿੱਚ ਪਹੁੰਚਣਗੀਆਂ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੌਸਮ ਵਿਭਾਗ ਦੀ ਸਹਾਇਕ ਵਿਗਿਆਨੀ ਡਾ. ਕੁਲਵਿੰਦਰ ਕੌਰ ਨੇ ਕਿਹਾ ਹੈ ਕਿ 4 ਤੋਂ 6 ਜੁਲਾਈ ਤਕ ਸੂਬੇ ਦੀਆਂ ਕਈ ਥਾਵਾਂ ਤੇ ਤੇਜ਼ ਹਨੇਰੀ ਤੇ ਮੀਂਹ ਪੈ ਸਕਦਾ ਹੈ। ਨਾਲ ਉਨ੍ਹਾਂ ਕਿਹਾ ਕਿ ਇਹ ਪ੍ਰੀ ਮੌਨਸੂਨ ਵਰਖਾ ਹੋ ਸਕਦੀ ਹੈ ਪਰ ਮੌਨਸੂਨ ਪੰਜਾਬ ਦੇ ਵਿੱਚ 7 ਤੋਂ ਬਾਅਦ ਹੀ ਦਸਤਕ ਦੇਵੇਗਾ ਜਿਸ ਨਾਲ ਪਾਰਾ ਵੀ ਹੇਠਾਂ ਡਿੱਗੇਗਾ ਤੇ ਕਿਸਾਨਾਂ ਨੂੰ ਵੀ ਰਾਹਤ ਮਿਲੇਗੀ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਏ.ਬੀ.ਪੀ. ਸਾਂਝਾ