ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਉਤਪਾਦਕਾਂ ਨੂੰ ਆਪਣੇ ਖਰਚੇ ਘਟਾਉਣ ਤੇ ਆਮਦਨ ਨੂੰ ਦੁੱਗਣੀ ਕਰਨ ਨੁਕਤੇ ਦੱਸਣ ਲਈ ਪਿੰਡ ਦੁੱਧਣ ਗੁੱਜਰਾਂ, ਬਲਾਕ ਪਟਿਆਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਦੁੱਧ ਉਤਪਾਦਕਾਂ ਨੇ ਭਾਗ ਲਿਆ। ਕੈਂਪ ਦੌਰਾਨ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਅਸ਼ੋਕ ਰੌਣੀ ਨੇ ਅਗਾਂਹਵਧੂ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ, ਪਸ਼ੂਆਂ ਦੀਆਂ ਨਸਲਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਦੁੱਧ ਉਤਪਾਦਕਾਂ ਨੂੰ ਪ੍ਰਰੇਰਿਤ ਕੀਤਾ। ਇਸ ਮੌਕੇ ਖਰੀਦ ਮੈਨੇਜਰ ਮਿਲਕਫੈਨ (ਸੇਵਾਮੁਕਤ) ਦਰਸ਼ਨ ਸਿੰਘ ਸਿੱਧੂ ਵੱਲੋਂ ਕੱਟੀਆਂ ਵੱਛੀਆਂ ਦੀ ਸਾਂਭ ਸੰਭਾਲ ਅਤੇ ਪਸ਼ੂ ਖੁਰਾਕ ਬਾਰੇ ਦੁੱਧ ਉਤਪਾਦਕਾ ਨੂੰ ਜਾਣਕਾਰੀ ਦਿੱਤੀ ਗਈ ਅਤੇ ਦੁੱਧ ਤੋਂ ਪਦਾਰਥ ਬਣਾਉਣ ਬਾਰੇ ਜਾਣਕਾਰੀ ਮੁੱਹਈਆ ਕਰਵਾਈ ਗਈ। ਵੈਟਰਨਰੀ ਡਾਕਟਰ ਅੰਮਿ੍ਤ ਕੌਰ ਨੇ ਪਸ਼ੂਆਂ ਦੀ ਬੀਮਾਰੀਆਂ ਦੀ ਰੋਕਥਾਮ ਅਤੇ ਇਲਾਜ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੱਤੀ ਅਤੇ ਡਿਪਟੀ ਮੈਨੇਜਰ ਮਿਲਕਫੈਡ ਡਾ. ਸੁਮਨਪ੍ਰਰੀਤ ਕੌਰ ਵੱਲੋਂ ਮਿਨਰਲ ਮਿਕਸਚਰ ਅਤੇ ਪਸ਼ੂ ਖੁਰਾਕ ਦੀ ਮਹੱਤਤਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਜਾਗਰੂਕਤਾ ਕੈਂਪ ਦੌਰਾਨ ਪਸ਼ੂਆਂ ਦੇ ਫੀਡ ਦੇ ਨਮੂਨਿਆਂ ਦੀ ਜਾਂਚ ਕਰਨ ਉਪਰੰਤ ਮੌਕੇ ਤੇ ਹੀ ਪਸ਼ੂ ਪਾਲਕਾਂ ਨੂੰ ਫੀਡ ਦੀ ਗੁਣਵੱਤਾਂ ਬਾਰੇ ਜਾਣਕਾਰੀ ਦਿੱਤੀ ਗਈ । ਇਸ ਮੌਕੇ ਪਿੰਡ ਦੇ ਸਰਪੰਚ ਕਿ੍ਸ਼ਣ ਕੁਮਾਰ ਨੇ ਸਮੂਹ ਵਿਭਾਗਾਂ ਦੇ ਨੁਮਾਇੰਦਆਂ ਅਤੇ ਦੁੱਧ ਉਤਪਾਦਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਕੈਂਪ ਪਿੰਡ ਵਿਚ ਹੋਰ ਲਗਾਏ ਜਾਣਗੇ ਤਾਂ ਜੋ ਦੁੱਧ ਉਤਪਾਦਕਾਂ ਨੂੰ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਪੰਜਾਬੀ ਜਾਗਰਣ