ਜਿੱਥੇ ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕਰਨ ਲਈ ਸਿਰਫ ਅਪੀਲਾਂ ਦਾ ਸਹਾਰਾ ਲੈ ਰਹੀ ਹੈ ਉੱਥੇ ਹਰਿਆਣਾ ਦੇ ਪਿੰਡ ਘਿਕਾੜਾ ਚਰਖੀ ਦੇ ਸਰਪੰਚ ਵੱਲੋਂ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਅਨੋਖੀ ਪਹਿਲ ਕੀਤੀ ਜਾ ਰਹੀ ਹੈ।
ਇਸ ਬਾਰੇ ਸਰਪੰਚ ਸੁਮੇਸ਼ ਨੇ ਕਿਹਾ ਕਿ ਉਹ ਸਾਰੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਅਪੀਲ ਕਰਦੇ ਹਨ ਕਿਉਂਕਿ ਇਸ ਨਾਲ ਕਾਫੀ ਨੁਕਸਾਨ ਹੁੰਦਾ ਹੈ।
ਸੁਮੇਸ਼ ਮੁਤਾਬਕ ਉਹ ਹਰਿਆਣਾ ਦੇ ਹਰ ਕਿਸਾਨ ਦੀ ਪਰਾਲੀ ਚੁੱਕਣ ਲਈ ਤਿਆਰ ਹਨ। ਕੋਈ ਵੀ ਕਿਸਾਨ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜੋ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਾਏਗਾ, ਉਹ ਉਸ ਨੂੰ ਮੁਫਤ ਵਿੱਚ ਹਵਾਈ ਸੈਰ ਕਰਵਾਉਣਗੇ।
ਅੱਜ ਸਰਪੰਚ ਨਾਲ ਹਵਾਈ ਯਾਤਰਾ ਕਰਨ ਗਏ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਹਵਾਈ ਜਹਾਜ਼ ਦੀ ਮੁਫਤ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਬਾਕੀ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਏ.ਬੀ.ਪੀ. ਸਾਂਝਾ