ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ ਨੂੰ ਅੱਗੇ ਵਧਾਉਂਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਤਹਿਤ ਮਾਰਕਫੈਡ ਵੱਲੋਂ ਪੰਜਾਬ ਦੇ ਵਾਤਾਵਰਣ ਨੂੰ ਹੋਰ ਸ਼ੁੱਧ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਆਰੰਭ ਦਿੱਤੀ ਹੈ। ਮਾਰਕਫੈਡ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪਣੀ ਹਰ ਇਕਾਈ ਵਿੱਚ 550 ਬੂਟੇ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਦੀ ਸ਼ੁਰੂਆਤ ਅੱਜ ਮਾਰਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਵਰੁਣ ਰੂਜ਼ਮ ਵੱਲੋਂ ਐਗਰੋ ਕੈਮੀਕਲ ਪਲਾਂਟ ਮੁਹਾਲੀ ਵਿਖੇ ਲਗਾ ਕੇ ਕੀਤੀ ਗਈ।
ਇਸ ਮੌਕੇ ਮਾਰਕਫੈਡ ਦੇ ਵਧੀਕ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਬਾਲ ਮੁਕੰਦ ਸ਼ਰਮਾ, ਸੀਨੀਅਰ ਮੈਨੇਜਰ ਸ੍ਰੀ ਐਮ.ਪੀ.ਐਸ. ਬਰਾੜ, ਉੱਚ ਲੇਖਾ ਅਫ਼ਸਰ ਸ੍ਰੀਮਤੀ ਦਮਨਪ੍ਰੀਤ ਕੌਰ, ਸੁਪਰਡੈਂਟ ਸ੍ਰੀ ਸਰਬਜੀਤ ਸਿੰਘ ਬਾਜਵਾ, ਪਲਾਂਟ ਦੇ ਡਿਪਟੀ ਜਨਰਲ ਮੈਨੇਜਰ ਸਮੇਤ ਸਮੂਹ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਰੋਜ਼ਾਨਾ ਸਪੋਕੇਸਮੈਨ