ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 11 ਜੁਲਾਈ ਤੱਕ ਬਾਰਸ਼ ਹੋਣ ਦੀ ਸੰਭਾਵਨਾ ਹੈ। ਮਾਝਾ ਤੇ ਦੁਆਬਾ ਜ਼ਿਲ੍ਹਿਆਂ ਵਿੱਚ ਵੀ ਬਾਰਸ਼ ਹੋਣ ਦੀ ਉਮੀਦ ਹੈ, ਜਦਕਿ 10 ਤੋਂ 12 ਜੁਲਾਈ ਤੱਕ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਪੂਰਬੀ ਮਾਲਵਾ ਜ਼ਿਲ੍ਹਿਆਂ ਵਿੱਚ 12 ਤੱਕ ਬਾਰਸ਼ ਹੋਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਇਸ ਪੂਰੇ ਹਫਤੇ ਦੌਰਾਨ ਤੇਜ਼ ਹਵਾਵਾਂ ਤੇ ਗਰਜ ਨਾਲ ਹਲਕੀ ਬਾਰਸ਼ ਪਏਗੀ। ਹਾਲਾਂਕਿ, 14 ਜੁਲਾਈ ਤੱਕ ਦਿਨ ਦਾ ਤਾਪਮਾਨ ਲਗਪਗ 35 ਡਿਗਰੀ ਤੇ ਰਾਤ ਦਾ ਤਾਪਮਾਨ ਲਗਪਗ 26 ਡਿਗਰੀ ਰਹੇਗਾ।
ਸਾਰੇ ਹਫ਼ਤੇ ਬੱਦਲਵਾਈ ਰਹਿਣ ਨਾਲ ਗਰਮੀ ਤੋਂ ਰਾਹਤ ਮਿਲੇਗੀ। ਉਸ ਤੋਂ ਬਾਅਦ ਦਿਨ ਦਾ ਤਾਪਮਾਨ ਹੌਲੀ-ਹੌਲੀ ਵਧੇਗਾ ਤੇ ਫਿਰ ਨਮੀ ਦੇ ਕਾਰਨ ਇੱਕ ਵਾਰ ਫਿਰ ਗਰਮੀ ਪ੍ਰੇਸ਼ਾਨ ਕਰੇਗੀ। ਤਾਪਮਾਨ 40 ਡਿਗਰੀ ਤੱਕ ਪਹੁੰਚਣ ਦੀ ਉਮੀਦ ਹੈ।
ਇਸ ਸਮੇਂ ਪਿਆ ਮੀਂਹ ਝੋਨੇ ਦੀ ਫਸਲ ਲਈ ਬਹੁਤ ਫਾਇਦੇਮੰਦ ਹੈ। ਦੂਜੇ ਪਾਸੇ ਖੇਤੀ ਮਾਹਰ ਕਹਿੰਦੇ ਹਨ ਕਿ ਅਜਿਹੀ ਬਾਰਸ਼ ਸਥਾਨਕ ਸਬਜ਼ੀਆਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ABP Live