ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਲੋਕਾਂ ਦਾ ਘਰਾਂ ਚ ਰਹਿਣਾ ਮੁਸ਼ਕਲ ਹੋ ਗਿਆ ਸੀ ਅਤੇ ਕਿਸਾਨ ਵੀ ਝੋਨੇ ਦੀ ਫ਼ਸਲ ਲਈ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਆਰਥਿਕ ਮੰਦਹਾਲੀ ਚੋਂ ਗੁਜਰ ਰਹੇ ਸਨ।ਉੱਥੇ ਹੀ ਅੱਜ ਸਵੇਰ ਤੋਂ ਕਟਾਰੀਆਂ ਅਤੇ ਆਸ-ਪਾਸ ਦੇ ਇਲਾਕੇ ਚ ਪਏ ਮੀਂਹ ਨਾਲ ਤਾਪਮਾਨ ਚ ਗਿਰਾਵਟ ਆਈ ਅਤੇ ਮੌਸਮ ਪੂਰੀ ਤਰ੍ਹਾਂ ਖ਼ੁਸ਼ਗਵਾਰ ਹੋ ਗਿਆ, ਜਦਕ ਮੀਂਹ ਪੈਣ ਨਾਲ ਕਿਸਾਨਾਂ ਦੇ ਚਿਹਰਿਆਂ ਤੇ ਵੀ ਰੌਣਕ ਆ ਗਈ। ਤਾਪਮਾਨ ਚ ਗਿਰਾਵਟ ਆਉਣ ਨਾਲ ਜਿੱਥੇ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉੱਥੇ ਨਾਲ ਹੀ ਕਿਸਾਨਾਂ ਨੂੰ ਵੀ ਵੱਡਾ ਫ਼ਾਇਦਾ ਮਿਲਿਆ ਕਿਉਂਕਿ ਇਹ ਮੀਂਹ ਝੋਨੇ ਦੀ ਫ਼ਸਲ ਲਈ ਬਹੁਤ ਹੀ ਲਾਭਦਾਇਕ ਸਿੱਧ ਹੋਵੇਗਾ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਅਜੀਤ