ਪਿਛਲੇ ਕੁਝ ਦਿਨ ਮੌਸਮ ਸਾਫ ਰਹਿਣ ਮਗਰੋਂ ਇੱਕ ਵਾਰ ਫਿਰ ਬੱਦਲਵਾਈ ਹੋ ਗਈ ਹੈ। ਕਈ ਥਾਵਾਂ ਤੇ ਮੀਂਹ ਕਾਰਨ ਤਾਪਮਾਨ ਹੇਠਾਂ ਵੀ ਡਿੱਗਦਾ ਦਿਖਾਈ ਦੇ ਰਿਹਾ ਹੈ। ਕਈ ਰਾਜਾਂ ਚ ਪਿਛਲੇ ਕੁਝ ਦਿਨਾਂ ਤੋਂ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਲੰਘੀ ਰਾਤ ਮੀਂਹ ਵੀ ਪੈ ਚੁੱਕਾ ਹੈ।
ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਹੋ ਗਿਆ। ਦੋ ਦਿਨ ਅਸਮਾਨ ਵਿੱਚ ਬੱਦਲਵਾਈ ਰਹਿਣ ਤੋਂ ਬਾਅਦ ਕਈਂ ਥਾਵਾਂ ਤੇ ਮੀਂਹ ਪੈ ਰਿਹਾ ਹੈ। ਸ਼ੁੱਕਰਵਾਰ ਸਵੇਰ ਤੋਂ ਹੀ ਅਸਮਾਨੀ ਗਰਜ ਦੇ ਨਾਲ ਬੱਦਲਵਾਈ ਹੋਈ ਤੇ ਫਿਰ ਜ਼ੋਰਦਾਰ ਬਾਰਸ਼ ਸ਼ੁਰੂ ਹੋਈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੂਰਾ ਦਿਨ ਮੌਸਮ ਇਸੇ ਤਰ੍ਹਾਂ ਰਹੇਗਾ। ਵਿਭਾਗ ਨੇ ਪਹਿਲਾਂ ਹੀ ਭਵਿੱਖਬਾਣੀ ਕੀਤੀ ਸੀ ਕਿ ਪੱਛਮੀ ਗੜਬੜ ਕਾਰਨ ਅਗਲੇ ਕੁਝ ਦਿਨਾਂ ਲਈ ਮੌਸਮ ਖਰਾਬ ਹੋ ਸਕਦਾ ਹੈ।
ਮੌਸਮ ਵਿਭਾਗ ਨੇ ਪੰਜ ਦਿਨਾਂ ਦਾ ਬੁਲੇਟਿਨ ਜਾਰੀ ਕਰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਤੂਫਾਨ ਤੇ ਗੜ੍ਹੇਮਾਰੀ ਨਾਲ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਨੇ ਉਤਰਾਖੰਡ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਉੱਤਰੀ ਰਾਜਸਥਾਨ, ਮੱਧ ਪ੍ਰਦੇਸ਼, ਓਡੀਸ਼ਾ ਤੇ ਸਿੱਕਮ, ਅਸਾਮ, ਮੇਘਾਲਿਆ, ਛੱਤੀਸਗੜ ਅਤੇ ਤੇਲੰਗਾਨਾ ਵਿੱਚ ਵੱਖ-ਵੱਖ ਥਾਵਾਂ ਤੇ ਬਿਜਲੀ ਦੀ ਗਰਜ ਨਾਲ ਗੜੇਮਾਰੀ ਤੇ ਤੇਜ਼ ਹਵਾ ਆਉਣ ਦੀ ਉਮੀਦ ਵੀ ਜਤਾਈ ਹੈ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਏ.ਬੀ.ਪੀ. ਸਾਂਝਾ