ਪੰਜਾਬ ਵਿੱਚ ਅਗਲੇ ਦੋ ਦਿਨ, ਯਾਨੀ 24 ਤੋਂ 26 ਜੁਲਾਈ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ, ਉੱਥੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਲਈ ਵੀ ਚੰਗਾ ਪਾਣੀ ਮਿਲੇਗਾ।
ਇਸ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਹਾਇਕ ਮੌਸਮ ਵਿਗਿਆਨੀ ਕੁਲਵਿੰਦਰ ਕੌਰ ਗਿੱਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 24 ਤੋਂ 26 ਤੱਕ ਭਾਰੀ ਬਾਰਿਸ਼ ਆਏਗੀ। ਇਸ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਭਰਪੂਰ ਪਾਣੀ ਮਿਲੇਗਾ ਤੇ ਪਾਰੇ ਵਿੱਚ ਵੀ ਗਿਰਾਵਟ ਆਏਗੀ।
ਉਨ੍ਹਾਂ ਕਿਹਾ ਕਿ ਜੋ ਮਾਨਸੂਨ ਜੁਲਾਈ ਦੇ ਪਹਿਲੇ ਹਫ਼ਤੇ ਵਿੱਚ ਕਾਫੀ ਘੱਟ ਆਇਆ ਸੀ, ਉਸ ਦੀ ਭਰਪਾਈ ਜੁਲਾਈ ਦੇ ਆਖ਼ਰੀ ਹਫ਼ਤੇ ਤੱਕ ਹੋ ਜਾਏਗੀ। ਉਨ੍ਹਾਂ ਕਿਹਾ ਕਿ ਕਿਸਾਨ ਇਸ ਗੱਲ ਦਾ ਵੀ ਧਿਆਨ ਰੱਖਣ ਕਿ ਮੱਕੀ ਦੀ ਫ਼ਸਲ ਲਈ ਜ਼ਿਆਦਾ ਪਾਣੀ ਇਕੱਠਾ ਨਾ ਹੋਏ, ਕਿਸਾਨ ਪਾਣੀ ਦੀ ਨਿਕਾਸੀ ਕਰਦੇ ਰਹਿਣ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਏ.ਬੀ.ਪੀ. ਸਾਂਝਾ