ਖੇਤੀਬਾੜੀ ਵਿਭਾਗ ਨੇ ਸਾਰੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਕੀਤੀਆਂ ਪ੍ਰਮਾਣਿਤ ਕਿਸਮਾਂ ਦਾ ਬੀਜ ਹੀ ਭਰੋਸੇਯੋਗ ਅਤੇ ਰਜਿਸਟਰਡ ਡੀਲਰਾਂ ਤੋਂ ਖਰੀਦਿਆ ਜਾਵੇ। ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਨੇ ਦੱਸਿਆ ਕਿ ਇਹ ਬੀਜ ਸਰਕਾਰੀ ਜਾਂ ਅਰਧ ਸਰਕਾਰੀ ਅਦਾਰਿਆਂ ਦਾ ਹੀ ਖਰੀਦਿਆ ਜਾਵੇ ਅਤੇ ਬੀਜ ਦਾ ਪੱਕਾ ਬਿੱਲ ਜ਼ਰੂਰ ਪ੍ਰਾਪਤ ਕੀਤਾ ਜਾਵੇ ਤਾਂ ਜੋ ਇਸ ’ਤੇ ਬਣਦੀ ਸਬਸਿਡੀ ਵੀ ਕਿਸਾਨ ਨੂੰ ਦਿੱਤੀ ਜਾ ਸਕੇ। ਉਨ੍ਹਾਂ ਬੀਜ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਹੈ ਕਿ ਕਣਕ ਦਾ ਕੇਵਲ ਪ੍ਰਮਾਣਿਤ ਕਿਸਮਾਂ ਦਾ ਬੀਜ ਹੀ ਵੇਚਿਆ ਜਾਵੇ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਪੰਜਾਬੀ ਟ੍ਰਿਬਿਊਨ