ਡੀਏਪੀ ਮਗਰੋਂ ਹੁਣ ਯੂਰੀਆ ਲਈ ਕਿਸਾਨ ਹੋ ਰਹੇ ਹਨ ਖੱਜਲ

January 13 2022

ਡੀਏਪੀ ਖਾਦ ਮਗਰੋਂ ਹੁਣ ਯੂਰੀਆ ਖਾਦ ਲੈਣ ਲਈ ਕਿਸਾਨਾਂ ਨੂੰ ਕਾਫੀ ਜੱਦੋ-ਜਹਿਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਰੀਆ ਖਾਦ ਲਈ ਕਿਸਾਨਾਂ ਨੂੰ ਸਵੇਰੇ ਪੰਜ ਵਜੇ ਕੜਾਕੇ ਦੀ ਠੰਢ ਵਿੱਚ ਲਾਈਨਾਂ ’ਚ ਲੱਗਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਸ਼ਾਮ ਤੱਕ ਲਾਈਨ ਵਿੱਚ ਖੜ੍ਹੇ ਰਹਿਣ ਮਗਰੋਂ ਵੀ ਸਾਰੇ ਕਿਸਾਨ ਖਾਦ ਲੈਣ ਵਿੱਚ ਸਫਲ ਨਹੀਂ ਹੋ ਰਹੇ। ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਨੂੰ ਲੋੜੀਂਦੀ ਖਾਦ ਮੁਹੱਈਆ ਕਰਵਾਏ ਜਾਣ ਲਈ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਉਧਰ ਖੇਤੀਬਾੜੀ ਦੇ ਅਧਿਕਾਰੀ ਡਾ. ਸੁਖਦੇਵ ਕੰਬੋਜ ਨੇ ਦੱਸਿਆ ਹੈ ਕਿ ਯੂਰੀਆ ਖਾਦ ਦੀ ਕੋਈ ਕਮੀ ਨਹੀਂ ਹੈ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune