ਅੱਜ ਸਵੇਰ ਤੋਂ ਸ਼ੁਰੂ ਹੋਏ ਮੀਂਹ ਨੇ ਜਿੱਥੇ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਇਸ ਮੀਂਹ ਨਾਲ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ। ਅਜੀਤ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਪਹਿਲਾਂ ਕਾਫ਼ੀ ਗਰਮੀ ਪੈ ਰਹੀ ਸੀ ਅਤੇ ਔੜ ਵੀ ਲੱਗੀ ਹੋਣ ਕਰ ਕੇ ਝੋਨੇ ਦੀ ਫ਼ਸਲ ਨੂੰ ਪਾਣੀ ਦੇਣ ਵਿਚ ਬਹੁਤ ਮੁਸ਼ਕਲਾਂ ਆ ਰਹੀਆਂ ਸਨ। ਪਰ ਅੱਜ ਪਏ ਮੀਂਹ ਨੇ ਉਨਾਂ ਨੂੰ ਕਾਫ਼ੀ ਰਾਹਤ ਦਿੱਤੀ ਹੈ। ਕਿਸਾਨਾਂ ਨੇ ਇਹ ਵੀ ਕਿਹਾ ਕਿ ਇਹ ਮੀਂਹ ਫ਼ਸਲਾਂ ਨੂੰ ਘਿਉ ਵਾਂਗ ਲੱਗੇਗਾ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਅਜੀਤ