ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਮਤੇ ਪਾਸ

October 05 2020

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਪਿੰਡਾਂ ਦੀਆਂ ਪੰਚਾਇਤਾਂ ਨੇ ਸਰਬਸੰਮਤੀ ਨਾਲ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਚਾਇਤਾਂ ਨੇ ਇਸ ਸਬੰਧੀ ਪਿੰਡ ਦਾ ਸਾਂਝਾ ਇਜਲਾਸ ਬੁਲਾ ਕੇ ਜਿਥੇ ਕਿਸਾਨ ਜਥੇਬੰਦੀਆਂ ਦੇ ਘੋਲ ਦੀ ਹਮਾਇਤ ਕੀਤੀ ਹੈ ਉੱਥੇ ਲੋਕਾਂ ਨੇ ਸਮੂਹਿਕ ਤੌਰ ’ਤੇ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਨੇੜਲੇ ਪਿੰਡ ਬੱਜੋਆਣਾ ਵਿੱਚ ਸਰਪੰਚ ਜਸਵਿੰਦਰ ਸਿੰਘ ਜੱਸ ਬੱਜੋਆਣਾ ਦੀ ਅਗਵਾਈ ਹੇਠ ਨਵੇਂ ਖੇਤੀ ਕਾਨੂੰਨ ਰੱਦ ਕਰਨ ਬਾਰੇ ਮਤਾ ਪਾਸ ਕੀਤਾ ਗਿਆ ਹੈ। ਪਿੰਡ ਵਾਸੀਆਂ ਇਸ ਸਾਂਝੇ ਮਤੇ ’ਤੇ ਸਹਿਮਤੀ ਦਿੰਦਿਆਂ ਪਿੰਡ ਬੱਜੋਆਣਾ ਵਿੱਚ ਰੋਸ ਮਾਰਚ ਕਰਕੇ ਰੈਲੀ ਕੀਤੀ। ਮਤੇ ’ਤੇ ਦਸਤਖਤ ਕਰਨ ਵਾਲਿਆਂ ਵਿੱਚ ਸਰਪੰਚ ਜਸਵਿੰਦਰ ਸਿੰਘ ਤੋਂ ਇਲਾਵਾ ਪੰਚ ਅਮਨਦੀਪ ਸਿੰਘ, ਗੁਰਮੇਲ ਸਿੰਘ, ਜਸਵੀਰ ਸਿੰਘ, ਬਹਾਦਰ ਸਿੰਘ, ਰਾਮ ਲਾਲ, ਹਰਬੰਸ ਕੌਰ, ਅਵਤਾਰ ਸਿੰਘ ਨੰਬਰਦਾਰ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਸ਼ਾਮਲ ਸਨ। 

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune