ਪੰਜਾਬ ਦੇ ਕਿਸਾਨਾਂ ਤੋਂ ਸਾਉਣੀ ਦੇ ਸੀਜ਼ਨ (2021-22) ਵਿੱਚ ਝੋਨੇ ਦੀ ਸਭ ਤੋਂ ਵੱਧ ਖਰੀਦ ਕੀਤੀ ਗਈ ਹੈ। ਖਰੀਦ ਏਜੰਸੀਆਂ ਨੇ ਪੰਜਾਬ ਵਿੱਚ 1,86,85,532 ਟਨ ਝੋਨੇ ਦੀ ਖਰੀਦ ਕੀਤੀ। ਝੋਨੇ ਦੀ ਖਰੀਦ ਦੇ ਅੰਕੜੇ ਜਾਰੀ ਕਰਦੇ ਹੋਏ ਕੇਂਦਰੀ ਖਪਤਕਾਰ ਮਾਮਲੇ ਅਤੇ ਖੁਰਾਕ ਅਤੇ ਵੰਡ ਮੰਤਰਾਲੇ ਨੇ ਕਿਹਾ ਕਿ ਦੇਸ਼ ਜਿਨ੍ਹਾਂ ਹਿੱਸਿਆਂ ਵਿੱਚ ਘੱਟੋ ਘੱਟ ਸਮਰਥਨ ਮੁੱਲ ਦਾ ਲਾਭ ਮਿਲਦਾ ਹੈ, ਉਨ੍ਹਾਂ ਵਿੱਚ 9 ਜਨਵਰੀ 2022 ਤੱਕ 64.07 ਲੱਖ ਕਿਸਾਨਾਂ ਨੂੰ 1,04,441.45 ਕਰੋੜ ਰੁਪਏ ਦਾ ਲਾਭ ਹੋਇਆ ਹੈ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune