ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋ ਕੇਂਦਰੀ ਕੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ ਤਹਿਤ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਮਾਲੇਰਕੋਟਲਾ-ਧੂਰੀ ਰੋਡ ਸਥਿਤ ਰਿਲਾਇੰਸ ਦੇ ਪੈਟਰੋਲ ਪੰਪ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ ਸੱਤਵੇਂ ਦਿਨ ‘ਚ ਦਾਖ਼ਲ ਹੋ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸੇਵਾਮੁਕਤ ਆਈਏਐਸ ਅਧਿਕਾਰੀ ਗੁਰਲਵਲੀਨ ਸਿੰਘ ਸਿੱਧੂ ਨੇ ਕੇਂਦਰੀ ਖੇਤੀ ਕਨੂੰਨਾਂ ਨੂੰ ਦੇਸ਼ ਦੇ ਕਿਸਾਨਾਂ ਤੇ ਦੇਸ਼ ਦੀ ਆਰਥਿਕਤਾ ਨੂੰ ਬਰਬਾਦ ਕਰਨ ਵਾਲੇ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨਾਲ ਸਿਰਫ਼ ਕਿਸਾਨ ਹੀ ਖੇਤੀ ਧੰਦੇ ਤੋਂ ਬਾਹਰ ਨਹੀਂ ਹੋਣਗੇ ਸਗੋਂ, ਖ਼ਪਤਕਾਰ, ਮਜ਼ਦੂਰ ਅਤੇ ਹੋਰ ਕਾਰੋਬਾਰੀ ਵੀ ਪ੍ਰਭਾਵਿਤ ਹੋਣਗੇ। ਸ੍ਰੀ ਸਿੱਧੂ ਨੇ ਕਿਹਾ ਕਿ ਖੇਤੀ ਸੂਬਿਆਂ ਦਾ ਵਿਸ਼ਾ ਹੈ । ਕੇਂਦਰ ਸਰਕਾਰ ਉਕਤ ਕਨੂੰਨ ਲਿਆ ਕੇ ਸੂਬਿਆਂ ਦੇ ਅਧਿਕਾਰ ਖੇਤਰ ‘ਚ ਦਖ਼ਲਅੰਦਾਜ਼ੀ ਕਰਕੇ ਦੇਸ਼ ਦੇ ਸੰਘੀ ਢਾਂਚੇ ਨੂੰ ਢਾਹ ਲਾ ਰਹੀ ਹੈ। ਦੀ ਰੈਵੇਨਿਊ ਪਟਵਾਰ ਯੂਨੀਅਨ ਦੇ ਸੂਬਾਈ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਖੇਤੀ ਕਿੱਤੇ ’ਚੋਂ ਬਾਹਰ ਕਰਕੇ ਜ਼ਮੀਨਾਂ ਦੇ ਮਾਲਕ ਕਾਰਪੋਰੇਟ ਘਰਾਣਿਆਂ ਨੂੰ ਬਣਾ ਕੇ ਕਿਸਾਨਾਂ ਨੂੰ ਕਾਰਪੋਰੇਟ ਦੇ ਨੌਕਰ ਬਣਾਉਣਾ ਚਾਹੁੰਦੀ ਹੈ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune