अद्यतन विवरण

2239-wh.JPG
द्वारा प्रकाशित किया गया था PAU, Ludhiana
2018-11-08 03:42:45

ਨਵੰਬਰ ਮਹੀਨੇ ਵਿਚ ਕਾਸ਼ਤ ਲਈ ਕਣਕ ਦੀਆਂ ਸਿਫ਼ਾਰਿਸ਼ ਕਿਸਮਾਂ

ਉੱਨਤ ਪੀ ਬੀ ਡਬਲਯੂ 550 : ਇਹ ਕਿਸਮ ਪੀ ਬੀ ਡਬਲਯੂ 550 ਦਾ ਸੋਧਿਆ ਹੋਇਆ ਰੂਪ ਹੈ । ਇਸ ਦਾ ਔਸਤ ਕੱਦ 86 ਸੈਂਟੀਮੀਟਰ ਹੈ । ਇਹ ਕਿਸਮ ਪੀਲੀ ਅਤੇ ਭੂਰੀ ਕੁੰਗੀ ਰਹਿਤ ਹੈ ਪਰ ਕਾਂਗਿਆਰੀ ਇਸ ਨੂੰ ਲੱਗ ਸਕਦੀ ਹੈ। ਇਹ ਤਕਰੀਬਨ 145 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਦਾਣੇ ਮੋਟੇ ਅਤੇ ਔਸਤ ਝਾੜ 23.0 ਕੁਇੰਟਲ ਪ੍ਰਤੀ ਏਕੜ ਹੈ । ਇਸ ਦੀ ਬਿਜਾਈ ਨਵੰਬਰ ਦੇ ਦੂਜੇ ਹਫ਼ਤੇ ਤੋਂ ਲੈ ਕੇ ਚੌਥੇ ਹਫ਼ਤੇ ਤੱਕ ਕਰੋ ਅਤੇ 45 ਕਿੱਲੋ ਬੀਜ ਪ੍ਰਤੀ ਏਕੜ ਵਰਤੋ ।

ਪੀ ਬੀ ਡਬਲਯੂ 550 : ਇਸ ਕਿਸਮ ਦਾ ਔਸਤ ਕੱਦ 86 ਸੈਂਟੀਮੀਟਰ ਹੈ ਅਤੇ ਤਕਰੀਬਨ 146 ਦਿਨਾਂ ਵਿੱਚ ਪੱਕ ਜਾਂਦੀ ਹੈ । ਇਸ ਕਿਸਮ ਨੂੰ ਭੂਰੀ ਕੁੰਗੀ ਨਹੀਂ ਲਗਦੀ ਪਰ ਪੀਲੀ ਕੁੰਗੀ ਅਤੇ ਕਾਂਗਿਆਰੀ ਇਸ ਨੂੰ ਲੱਗ ਸਕਦੀ ਹੈ । ਇਸਦੇ ਦਾਣੇ ਮੋਟੇ ਅਤੇ ਔਸਤ ਝਾੜ 20.8 ਕੁਇੰਟਲ ਪ੍ਰਤੀ ਏਕੜ ਹੈ । ਇਸ ਦੀ ਬਿਜਾਈ ਨਵੰਬਰ ਦੇ ਦੂਜੇ ਹਫ਼ਤੇ ਤੋਂ ਲੈ ਕੇ ਚੌਥੇ ਹਫ਼ਤੇ ਤੱਕ ਕਰੋ ਅਤੇ 45 ਕਿੱਲੋ ਬੀਜ ਪ੍ਰਤੀ ਏਕੜ ਵਰਤੋ ।