

ਆਗ ਦਾ ਗੜੂੰਆਂ- ਇਹ ਕੀੜਾ ਮਾਰਚ ਤੋਂ ਅਕਤੂਬਰ ਤੱਕ ਹਮਲਾ ਕਰਦਾ ਹੈ ਪਰ ਜੁਲਾਈ ਅਗਸਤ ਦੌਰਾਨ ਬਹੁਤ ਹਾਨੀਕਾਰਕ ਹੁੰਦਾ ਹੈ। ਇਸਦੇ ਹਮਲੇ ਕਰਕੇ ਗੰਨੇ ਦੇ ਸਿਰੇ ਤੇ ਗੋਭ ਵਾਲਾ ਪੱਤਾ ਸੁੱਕ ਜਾਂਦਾ ਹੈ ਅਤੇ ਕਾਲੇ ਰੰਗ ਦਾ ਹੋ ਜਾਂਦਾ ਹੈ। ਇਸ ਦੇ ਹਮਲੇ ਦੀਆਂ ਹੋਰ ਨਿਸ਼ਾਨੀਆਂ ਹਨ ਕਿ ਇਹ ਆਗ ਵਿਚ ਮੋਰੀਆਂ ਕਰ ਦਿੰਦਾ ਹੈ, ਪੱਤੇ ਦੀ ਰੀੜ੍ਹ ਤੇ ਉਪਰਲੇ ਸਿਰੇ ਵੱਲ ਚਿੱਟੀਆਂ ਜਾਂ ਲਾਲ ਧਾਰੀਆਂ ਪੈ ਜਾਂਦੀਆਂ ਹਨ ਅਤੇ ਗੰਨਾ ਛਾਂਗਾ ਹੋ ਜਾਂਦਾ ਹੈ।
ਰੋਕਥਾਮ-
- ਇਸ ਕੀੜੇ ਦੇ ਭੰਬਟ ਤੇ ਆਂਡੇ ਇਕੱਠੇ ਕਰਕੇ ਨਸ਼ਟ ਕਰ ਦਿਓ।
- ਹਮਲੇ ਵਾਲੇ ਪੜਸੂਏ ਅਪ੍ਰੈਲ ਤੇ ਜੂਨ ਦੇ ਦੌਰਾਨ ਕੱਟੋ।
- ਟਰਾਈਕੋਗਰਾਮਾ ਜਪੋਨੀਕਮ (ਮਿੱਤਰ ਕੀੜੇ) ਰਾਹੀਂ ਸੱਤ ਦਿਨ ਪਹਿਲਾਂ ਪ੍ਰਜੀਵੀ ਕਿਰਿਆ ਕੀਤੇ ਕੌਰਸਾਇਰਾ ਦੇ ਤਕਰੀਬਨ 20,000 ਆਂਡੇ ਪ੍ਰਤੀ ਏਕੜ ਦੇ ਹਿਸਾਬ ਨਾਲ ਅੱਧ ਅਪ੍ਰੈਲ ਤੋਂ ਜੂਨ ਅਖੀਰ ਤੱਕ 10 ਦਿਨ ਦੇ ਫਰਕ ਨਾਲ ਵਰਤੋਂ।
- ਜੂਨ ਦੇ ਆਖਰੀ ਹਫ਼ਤੇ ਜਾਂ ਜੁਲਾਈ ਦੇ ਪਹਿਲੇ ਹਫ਼ਤੇ (ਜੇਕਰ ਹਮਲਾ 5% ਤੋਂ ਵੱਧ ਹੋਵੇ) ਪ੍ਰਤੀ ਏਕੜ ਦੇ ਹਿਸਾਬ 10 ਕਿੱਲੋ ਫਰਟੇਰਾ 0.4 ਜੀ ਆਰ ਜਾਂ 12 ਕਿੱਲੋ ਫਿਊਰਾਡਾਨ/ਡਾਈਫਿਊਰਾਨ/ਫਿਊਰਾਕਾਰਬ/ਕਾਰਬੋਸਿਲ/ਫ਼ਿਊਰੀ 3 ਜੀ ਦੇ ਕੈਪਸੂਲ (ਕਾਰਬੋਫ਼ੂਰਾਨ) ਦੇ ਕੈਪਸੂਲ ਨੂੰ ਸ਼ਾਖਾਂ ਦੇ ਮੁੱਢਾਂ ਨੇੜੇ ਪਾਉ ਤੇ ਮੁੱਢਾਂ ਨੂੰ ਹਲਕੀ ਮਿੱਟੀ ਚਾੜ੍ਹ ਕੇ ਖੇਤ ਨੂੰ ਪਾਣੀ ਲਾ ਦਿਉ।
ਅਗੇਤੀ ਫੋਟ ਦਾ ਗੜੂੰਆਂ- ਇਹ ਕੀੜਾ ਅਪ੍ਰੈਲ ਤੋਂ ਜੂਨ ਵਿੱਚ ਹਮਲਾ ਕਰਦਾ ਹੈ ਅਤੇ ਗਰਮੀ ਦੇ ਮੌਸਮ ਵਿੱਚ ਇਸ ਦਾ ਹਮਲਾ ਜ਼ਿਆਦਾ ਹੁੰਦਾ ਹੈ। ਇਸ ਦੇ ਕਾਰਨ ਗੰਨੇ ਦੀ ਗੌਭ ਸੁੱਕ ਜਾਂਦੀ ਹੈ। ਜੋ ਕਿ ਆਸਾਨੀ ਨਾਲ ਖਿੱਚੀ ਜਾ ਸਕਦੀ ਹੈ ਅਤੇ ਬਦਬੂ ਮਾਰਦੀ ਹੈ।
ਰੋਕਥਾਮ-
- ਫ਼ਸਲ ਕੁਝ ਅਗੇਤੀ ਬੀਜੋ (ਅੱਧ ਮਾਰਚ ਤੋਂ ਪਹਿਲਾਂ)।
- ਗੰਨੇ ਦੀ ਬਿਜਾਈ ਸਮੇਂ, 10 ਕਿੱਲੋ ਰੀਜੈਂਟ/ਮੋਰਟੈਲ/ਰਿਪਨ 0.3 ਜੀ (ਫਿਪਰੋਨਿਲ) ਦਾਣੇਦਾਰ ਦਵਾਈ ਪਾਉ ਅਤੇ ਬਾਅਦ ਵਿੱਚ ਸੁਹਾਗਾ ਫੇਰ ਕੇ ਗੁੱਲੀਆਂ ਢੱਕ ਦਿਉ ਜਾਂ 10 ਕਿੱਲੋ ਰੀਜੈਂਟ/ਮੋਰਟੈਲ/ਰਿਪਨ 0.3 ਜੀ (ਫਿਪਰੋਨਿਲ) ਦਾਣੇਦਾਰ ਦਵਾਈ ਫ਼ਸਲ ਦਾ ਜੰਮ ਪੂਰਾ ਹੋਣ ਤੋਂ ਬਾਅਦ (ਬਿਜਾਈ ਤੋਂ 45 ਦਿਨਾਂ ਬਾਅਦ) ਜਾਂ 150 ਗ੍ਰਾਮ ਟਕੂਮੀ 20 ਡਬਲਯੂ ਜੀ (ਫਲੂਬੈਂਡਾਮਾਈਡ) ਜਾਂ 150 ਮਿਲੀਲੀਟਰ ਕੋਰਾਜਨ 18.5 ਐਸ ਸੀ (ਕਲੋਰਨਟਰੈਨੀਲੀਪਰੋਲ) ਜਾਂ 45 ਮਿਲੀਲੀਟਰ ਇਮਿਡਾਗੋਲਡ 17.8 ਐਸ ਐਲ (ਇਮਿਡਾਕਲੋਪਰਿਡ) ਨੂੰ 400 ਲੀਟਰ ਪਾਣੀ ਵਿੱਚ ਘੋਲ ਕੇ ਫੁਹਾਰੇ ਨਾਲ ਗੰਨੇ ਦੀਆਂ ਕਤਾਰਾਂ ਦੇ ਨਾਲ ਪਾਉ ਅਤੇ ਹਲਕੀ ਮਿੱਟੀ ਚੜ੍ਹਾ ਕੇ ਪਤਲਾ ਪਾਣੀ ਦਿਉ।
- ਟਰਾਈਕੋਗਰਾਮਾ ਕਿਲੋਨਸ (ਮਿੱਤਰ ਕੀੜੇ) ਰਾਹੀਂ ਸੱਤ ਦਿਨ ਪਹਿਲਾਂ ਪ੍ਰਜੀਵੀ ਕਿਰਿਆ ਕੀਤੇ ਕੌਰਸਾਇਰਾ ਦੇ ਤਕਰੀਬਨ 20,000 ਆਂਡੇ ਪ੍ਰਤੀ ਏਕੜ ਦੇ ਹਿਸਾਬ ਨਾਲ ਅੱਧ ਅਪ੍ਰੈਲ ਤੋਂ ਜੂਨ ਅਖੀਰ ਤੱਕ 10 ਦਿਨ ਦੇ ਫਰਕ ਨਾਲ ਵਰਤੋ। ਇਹ ਆਂਡੇ ਤਕਰੀਬਨ 10X15 ਸੈਂਟੀਮੀਟਰ ਵਾਲੇ ਕਾਰਡਾਂ ਉੱਪਰ ਲਗਾਏ ਜਾਂਦੇ ਹਨ। ਇਨ੍ਹਾਂ ਕਾਰਡਾਂ ਨੂੰ 40 ਬਰਾਬਰ ਹਿੱਸਿਆਂ ਵਿੱਚ ਇਸ ਤਰ੍ਹਾਂ ਕੱਟੋ ਕਿ ਹਰ ਹਿੱਸੇ ਉੱਪਰ ਤਕਰੀਬਨ 500 ਆਂਡੇ ਹੋਣ। ਇਨ੍ਹਾਂ ਹਿੱਸਿਆਂ ਨੂੰ ਪੱਤਿਆਂ ਦੇ ਹੇਠਲੇ ਪਾਸੇ ਇੱਕ ਏਕੜ ਵਿੱਚ ਬਰਾਬਰ ਦੂਰੀ 'ਤੇ 40 ਥਾਵਾਂ 'ਤੇ ਸ਼ਾਮ ਵੇਲੇ ਨੱਥੀ ਕਰੋ। ਇਹ ਕਿਰਿਆ 8 ਵਾਰ ਦੁਹਰਾਉਣ ਦੀ ਲੋੜ ਪੈਂਦੀ ਹੈ। ਇਹ ਕਾਰਡ ਮੀਂਹ ਵਾਲੇ ਦਿਨ ਨਹੀਂ ਵਰਤਣੇ ਚਾਹੀਦੇ।
माहिर कमेटी
हम आपके व्यक्तिगत विवरण किसी के साथ साझा नहीं करते हैं।
साइन इन
इस वेबसाइट पर पंजीकरण करते हुए, आप हमारी उपयोग की शर्तें और हमारी गोपनीयता नीति स्वीकार करते हैं।
साइन अप करें
इस वेबसाइट पर पंजीकरण करते हुए, आप हमारी उपयोग की शर्तें और हमारी गोपनीयता नीति स्वीकार करते हैं।