विशेषज्ञ सलाहकार विवरण

idea99COO.jpg
द्वारा प्रकाशित किया गया था ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
पंजाब
2019-04-11 09:54:00

ਮਾਹਿਰਾਂ ਵਲੋਂ ਖੇਤੀ ਫਸਲਾਂ ਸੰਬੰਧੀ ਜਾਣਕਾਰੀ  ਹੇਠ ਲਿਖੇ ਅਨੁਸਾਰ ਹੈ:

ਕਣਕ: ਆਉਣ ਵਾਲੇ ਦਿਨਾਂ ਦੌਰਾਨ ਕਿਸਾਨ ਵੀਰਾਂ ਨੂੰ ਕਣਕ ਦੀ ਵਾਢੀ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਨਰਮਾ: ਇਹ ਸਮਾਂ ਕਪਾਹ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਜਾਂ ਦੋਗਲੀਆਂ ਕਿਸਮਾਂ ਜਾਂ ਬੀ ਟੀ ਨਰਮੇ ਦੀ ਬਿਜਾਈ ਲਈ ਢੁੱਕਵਾਂ ਹੈ। ਕਪਾਹ-ਨਰਮੇਂ ਦੀ ਫ਼ਸਲ ਵਿੱਚ ਨਾਗੇ ਭਰਨ ਲਈ ਲਿਫਾਫਿਆਂ ਵਿੱਚ ਬੀਜ ਲਗਾਉ।ਆਉਣ ਵਾਲੇ ਦਿਨਾਂ ਦੌਰਾਨ ਗਰਮ ਅਤੇ ਖੁਸ਼ਕ ਮੌਸਮ ਨੂੰ ਧਿਆਨ ਵਿੱਚ ਰਖਦੇ ਹੋਏ ਕਿਸਾਨ ਵੀਰਾਂ ਨੂੰ ਨਰਮੇ ਦੀ ਬਿਜਾਈ ਸਵੇਰੇ ਜਾਂ ਸ਼ਾਮ ਵੇਲੇ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਕਮਾਦ: ਫ਼ਸਲ ਦੇ ਚੰਗੇਰੇ ਝਾੜ ਲਈ 7 ਤੋਂ 12 ਦਿਨਾਂ ਦੇ ਵਕਫ਼ੇ ਤੇ ਪਾਣੀ ਦਿੰਦੇ ਰਹੋ। ਮੋਢੀ ਫ਼ਸਲ ਨੂੰ 65 ਕਿਲੋ ਯੂਰੀਆ ਪ੍ਰਤੀ ਏਕੜ ਪਾਉ। ਖਾਦਾਂ ਪਾਉਣ ਤੋਂ ਬਾਅਦ ਖੇਤ ਨੂੰ ਪਾਣੀ ਦੇ ਦਿਓ। ਪਾਣੀ ਦੀ ਬੱਚਤ ਲਈ ਗੰਨੇ ਦੀਆਂ ਲਾਈਨਾਂ ਵਿਚਕਾਰ 20-25 ਕੁੰ. ਪ੍ਰਤੀ ਏਕੜ ਦੇ ਹਿਸਾਬ ਨਾਲ ਝੋਨੇ ਦੀ ਪਰਾਲੀ ਜਾਂ ਗੰਨੇ ਦੀ ਪੱਤੀ ਵਿਛਾ ਦੇਵੋ।

ਗਰਮੀ ਰੁੱਤ ਦੀ ਮੂੰਗੀ: ਗਰਮੀ ਰੁੱਤ ਦੀ ਮੂੰਗੀ ਤੇ ਨਦੀਨਾਂ ਦੀ ਰੋਕਥਾਮ ਲਈ ਪਹਿਲੀ ਗੋਡੀ ਬਿਜਾਈ ਤੋਂ 4 ਹਫਤੇ ਪਿੱਛੋਂ ਅਤੇ ਦੂਜੀ ਉਸ ਤੋਂ ਦੋ ਹਫਤੇ ਪਿੱਛੋਂ ਕਰੋ।ਇੱਕ ਲਿਟਰ ਸਟੌਂਪ/ਸਟੈਂਪ 30 ਈ ਸੀ ਜਾਂ 600 ਮਿਲੀਲਿਟਰ ਸਟੌਂਪ/ਸਟੈਂਪ 30 ਈ ਸੀ ਦੇ ਛਿੜਕਾਅ ਨਾਲ ਵੀ ਨਦੀਨਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ।ਸਟੌਂਪ/ਸਟੈਂਪ ਦਾ ਛਿੜਕਾਅ ਬਿਜਾਈ ਤੋਂ ਦੋ ਦਿਨ ਦੇ ਅੰਦਰ ਕਰ ਦਿਉ।